ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਆਲਮਗੀਰ ਇਲਾਕੇ 'ਚ ਪੈਂਦੇ ਮਿੱਤਰਾਂ ਦੇ ਢਾਬੇ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਬੂਟਾਂ ਦੇ ਰਹਿਣ ਵਾਲੇ ਜਗਪ੍ਰਰੀਤ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਗਪ੍ਰਰੀਤ ਸਿੰਘ ਨੇ ਦੱਸਿਆ ਕਿ ਉਹ ਮਿੱਤਰਾਂ ਦੇ ਢਾਬੇ 'ਤੇ ਕੰਮ ਕਰਦਾ ਹੈ। ਦੁਪਹਿਰ ਵੇਲੇ ਉਹ ਢਾਬੇ 'ਤੇ ਆਇਆ ਅਤੇ ਮੋਟਰਸਾਈਕਲ ਢਾਬੇ ਦੇ ਬਾਹਰ ਖੜ੍ਹਾ ਕਰ ਦਿੱਤਾ। ਜਦ ਦੇਰ ਰਾਤ ਉਹ ਢਾਬੇ 'ਚੋਂ ਬਾਹਰ ਆਇਆ ਤਾਂ ਦੇਖਿਆ ਕਿ ਮੋਟਰਸਾਈਕਲ ਉਥੋਂ ਗਾਇਬ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱੀਤ ਹੈ।