ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਨੂਰਪੁਰ ਬੇਟ ਇਲਾਕੇ ਦੇ ਇਕ ਘਰ ਦੇ ਬਾਹਰੋਂ ਸ਼ੱਕੀ ਹਾਲਾਤ 'ਚ 19 ਸਾਲਾ ਲੜਕੀ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਖ਼ਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਲਾਡੂਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਘਰ ਦੇ ਬਾਹਰੋਂ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ। ਉਨ੍ਹਾਂ ਆਪਣੇ ਪੱਧਰ 'ਤੇ ਉਸ ਦੀ ਬਹੁਤ ਭਾਲ ਕੀਤੀ ਪਰ ਕੁਝ ਪਤਾ ਨਾ ਲੱਗਾ। ਇਸ ਮਾਮਲੇ 'ਚ ਤਫ਼ਤੀਸ਼ੀ ਅਫ਼ਸਰ ਏਐੱਸਆਈ ਸੰਦੀਪ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।