9.43 ਕਰੋੜ ਦੀ ਜੀਐੱਸਟੀ ਚੋਰੀ ਦਾ ਪਰਦਾਫਾਸ਼, ਇਕ ਕਾਬੂ
ਜਾਸ, ਲੁਧਿਆਣਾ : ਖੁਫੀਆ
Publish Date: Tue, 10 Feb 2026 08:53 PM (IST)
Updated Date: Wed, 11 Feb 2026 04:15 AM (IST)
ਜਾਸ, ਲੁਧਿਆਣਾ : ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੇਂਦਰੀ ਵਸਤੂ ਤੇ ਸੇਵਾ ਕਰ (ਸੀਜੀਐੱਸਟੀ) ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰੀਆਂ ਨੇ ਮੰਡੀ ਗੋਬਿੰਦਗੜ੍ਹ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 9.43 ਕਰੋੜ ਰੁਪਏ ਦੀ ਜੀਐੱਸਟੀ ਚੋਰੀ ਦਾ ਪਤਾ ਲੱਗਿਆ। ਜਾਂਚ ਦੇ ਦੌਰਾਨ ਇੱਕ ਪ੍ਰਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਜੀਐੱਸਟੀ ਦੇਣਦਾਰੀ ਦੇ ਰੂਪ ’ਚ 1.8 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਤੇ ਇਸ ’ਚ ਸ਼ਾਮਲ ਹੋਰ ਸੰਸਥਾਵਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਵਿਭਾਗੀ ਸੂਤਰਾਂ ਮੁਤਾਬਕ ਮੁਲਜ਼ਮ ਲੰਬੇ ਸਮੇਂ ਤੋਂ ਸੀਜੀਐੱਸਟੀ ਤੋਂ ਬਚ ਰਿਹਾ ਸੀ। ਵਿਭਾਗ ਦੀਆਂ ਟੀਮਾਂ ਨੇ ਜਾਲ ਵਿਛਾਇਆ ਤੇ ਮੁਲਜ਼ਮਾਂ ਨੂੰ ਫੜ ਲਿਆ। ਵਿਭਾਗ ਨੇ ਮੁਲਜ਼ਮਾਂ ਕੋਲੋਂ ਕਈ ਦਸਤਾਵੇਜ਼ ਬਰਾਮਦ ਕੀਤੇ ਹਨ। ਵਿਭਾਗ ਦੇ ਅਨੁਸਾਰ, ਸੀਜੀਐੱਸਟੀ ਲੁਧਿਆਣਾ ਕਮਿਸ਼ਨਰੇਟ ਟੈਕਸ ਚੋਰੀ ਦਾ ਪਤਾ ਲਗਾਉਣ ਤੇ ਇਮਾਨਦਾਰ ਟੈਕਸਦਾਤਾਵਾਂ ਲਈ ਬਰਾਬਰ ਦੇ ਮੌਕੇ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।