ਪੱਤਰ ਪੇ੍ਰਕ, ਖੰਨਾ : ਪਟਿਆਲਾ 'ਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜੂਨੀਅਰ ਮੀਤ ਪ੍ਰਧਾਨ ਮਾ: ਕ੍ਰਿਪਾਲ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਦੇ ਕੀਤੇ ਰੁਜ਼ਗਾਰ ਦੇ ਵਾਅਦਿਆਂ ਦੀ ਪੋਲ ਖੋਲ੍ਹੀ ਗਈ ਹੈ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦਿੱਤੀ ਜਾਵੇ ਤੇ ਜਿਨ੍ਹਾਂ ਅਧਿਕਾਰੀਆਂ ਵੱਲੋਂ ਲਾਠੀਚਾਰਜ ਕੀਤਾ ਗਿਆ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।