- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਤਕਰਾਰ ਨੇ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਕੁਝ ਵਿਅਕਤੀਆਂ ਨੇ ਆਪਣੀ ਨੂੰਹ ਅਤੇ ਉਸਦੀ ਮਾਂ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਔਰਤਾਂ ਦੇ ਗੰਭੀਰ ਸੱਟਾਂ ਮਾਰੀਆਂ

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਪਰਿਵਾਰ ਤਕਰਾਰ ਨੇ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਕੁਝ ਵਿਅਕਤੀਆਂ ਨੇ ਆਪਣੀ ਨੂੰਹ ਅਤੇ ਉਸਦੀ ਮਾਂ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਔਰਤਾਂ ਦੇ ਗੰਭੀਰ ਸੱਟਾਂ ਮਾਰੀਆਂ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਈਆਂ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਸ਼ਿਵ ਕਲੋਨੀ ਲੁਹਾਰਾ ਰੋਡ ਗਿਆਸਪੁਰਾ ਦੀ ਵਾਸੀ ਰੋਬੀ ਦੀ ਸ਼ਿਕਾਇਤ ਤੇ ਸ਼ਿਵ ਕਲੋਨੀ ਦੇ ਵਾਸੀ ਰਾਜਕੁਮਾਰ ਗੁਪਤਾ, ਗੋਲੂ ਅਤੇ ਲੇਬਰ ਕਲੋਨੀ ਢੋਲੇਵਾਲ ਦੇ ਰਹਿਣ ਵਾਲੇ ਬਲਜੀਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੂਬੀ ਦੇਵੀ ਨੇ ਦੱਸਿਆ ਕਿ ਮੁਲਜ਼ਮ ਉਸਦੇ ਸਹੁਰੇ ਪਰਿਵਾਰ ਦੇ ਮੈਂਬਰ ਹਨ। ਪਿਛਲੇ ਕੁਝ ਸਮੇਂ ਤੋਂ ਪਰਿਵਾਰ ਵਿੱਚ ਝਗੜਾ ਚੱਲ ਰਿਹਾ ਸੀ। ਝਗੜਾ ਇਸ ਕਦਰ ਵੱਧ ਗਿਆ ਕਿ ਰੂਬੀ ਕੁਝ ਸਮੇਂ ਤੋਂ ਆਪਣੀ ਮਾਂ ਦੇ ਕੋਲ ਆ ਕੇ ਰਹਿਣ ਲੱਗ ਪਈ। ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸ਼ਿਵ ਕਲੋਨੀ ਸਥਿਤ ਆਪਣੀ ਮਾਤਾ ਵੀਵਾ ਦੇਵੀ ਨਾਲ ਘਰ ਦੇ ਬਿਲਕੁਲ ਬਾਹਰ ਖੜੀ ਸੀ। ਇਸੇ ਦੌਰਾਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਮਾਂ ਧੀ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਔਰਤਾਂ ਦੇ ਸਿਰ ਅਤੇ ਬਾਹਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾ ਮਾਰ ਕੇ ਉਨ੍ਹਾਂ ਨੂੰ ਫੱਟੜ ਕਰ ਦਿੱਤਾ।
ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰੋਂ ਇਸ ਮਾਮਲੇ ਵਿੱਚ ਏਐਸਆਈ ਰੌਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਨੇ ਰੂਬੀ ਦੇਵੀ ਦੀ ਸ਼ਿਕਾਇਤ ਤੇ ਹਮਲਾਵਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।