ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਡਿਲੀਵਰੀ ਦੇ ਕੇ ਜਾਣ ਵਾਲੇ ਕਰਿੰਦਿਆਂ ਦੀਆਂ ਰੇਹੜੀਆਂ ਤੋਂ ਗੈਸ ਸਿਲੰਡਰ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਡਵੀਜ਼ਨ ਨੰਬਰ-8 ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਚੰਦਨ ਨਗਰ ਦੇ ਵਾਸੀ ਸੌਰਭ ਤੇ ਪ੍ਰਰੀਤਮ ਨਗਰ ਦੇ ਰਹਿਣ ਵਾਲੇ ਪ੍ਰਰੇਮ ਵਰਮਾ ਉਰਫ ਬੌਬੀ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਕੋਲੋਂ ਰਿਮਾਂਡ ਦੇ ਦੌਰਾਨ ਵਧੇਰੇ ਪੁੱਛਗਿੱਛ ਕਰ ਰਹੀ ਹੈ। ਤਫ਼ਤੀਸ਼ੀ ਅਫ਼ਸਰ ਹਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਦੀਵਾਨ ਗੈਸ ਹੋਮ ਡਿਲੀਵਰੀ ਦੇ ਕਰਿੰਦੇ ਮਨੋਜ ਕੁਮਾਰ ਨੇ ਪੁਲਿਸ ਨੂੰ ਬਿਆਨ ਕੀਤਾ ਕਿ ਉਹ ਚੰਦਰ ਨਗਰ 'ਚ ਸਿਲੰਡਰਾਂ ਦੀ ਡਲਿਵਰੀ ਦੇਣ ਜਾ ਰਿਹਾ ਸੀ, ਇਸੇ ਦੌਰਾਨ ਸਕੂਟਰ ਸਵਾਰ ਦੋ ਨੌਜਵਾਨਾਂ ਨੇ ਉਸਦੇ ਰੇੜੇ ਤੋਂ ਸਿਲੰਡਰ ਚੋਰੀ ਕਰ ਲਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ। ਇਸੇ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਸੌਰਭ ਤੇ ਪ੍ਰਰੇਮ ਵਰਮਾ ਨੂੰ ਹਿਰਾਸਤ ਵਿੱਚ ਲਿਆ। ਪੁੱਛਗਿਛ ਦੌਰਾਨ ਮੁਲਜ਼ਮਾਂ ਦੇ ਕਬਜ਼ੇ 'ਚੋਂ ਚਾਰ ਸਿਲੰਡਰ ਤੇ ਵਾਰਦਾਤਾਂ 'ਚ ਵਰਤਿਆ ਗਿਆ ਸਕੂਟਰ ਬਰਾਮਦ ਹੋਇਆ। ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਨੇ ਸਿਵਲ ਲਾਈਨ ਤੇ ਪੁਲਿਸ ਲਾਈਨ ਦੇ ਨਾਲ ਲੱਗਦੇ ਇਲਾਕੇ ਤੋਂ ਪਿਛਲੇ ਕੁਝ ਦਿਨਾਂ ਵਿੱਚ ਕਈ ਸਿਲੰਡਰ ਚੋਰੀ ਕੀਤੇ ਹਨ। ਪਿੁਲਸ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੂੰ ਆਸ ਹੈ ਕਿ ਦੌਰਾਨੇ ਪੁੱਛਗਿੱਛ ਕਈ ਖੁਲਾਸੇ ਹੋ ਸਕਦੇ ਹਨ।