ਗੁਰਦਵਾਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਦਸ਼ਮੀ ਦਾ ਦਿਹਾੜਾ ਮਨਾਇਆ
ਗੁਰਦਵਾਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਦਸ਼ਮੀ ਦਾ ਦਿਹਾੜਾ ਮਨਾਇਆ
Publish Date: Sun, 29 Mar 2026 07:55 PM (IST)
Updated Date: Mon, 30 Mar 2026 04:10 AM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਚੇਤ ਮਹੀਨੇ ਦੀ ਦਸਵੀਂ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਿੱਤਨੇਮ, ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ’ਚ ਭਾਈ ਯੂਗੇਸ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਆਲਮਗੀਰ ਸਾਹਿਬ, ਭਾਈ ਦਵਿੰਦਰ ਸਿੰਘ, ਬੀਬੀ ਮਨਪ੍ਰੀਤ ਕੌਰ ਪੱਟੀ ਵਾਲਿਆਂ ਨੇ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਉਪਰ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਅਮ੍ਰਿਤ ਛਕ ਕੇ ਬਾਣੀ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਏ ਰਾਗੀ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਕੱਤਰ ਗੁਰਮੀਤ ਸਿੰਘ ਚਾਨਾ, ਰਾਜਿੰਦਰ ਸਿੰਘ ਬੇਦੀ, ਕੰਵਲਜੀਤ ਸਿੰਘ, ਭੁਪਿੰਦਰ ਸਿੰਘ, ਸਾਬਕਾ ਇੰਸਪੈਕਟਰ ਮੀਤ ਰਾਮ ਸਿੰਘ, ਬਲਦੇਵ ਸਿੰਘ ਲੁਹਾਰਾ, ਤ੍ਰਿਸ਼ਨ ਸਿੰਘ ਸੱਲ, ਰਘਬੀਰ ਸਿੰਘ ਬਰਨਾਲਾ, ਤ੍ਰਿਲੋਕ ਸਿੰਘ ਜਗਰਾਉਂ,ਮੋਹਣ ਸਿੰਘ, ਠੇਕੇਦਾਰ ਗੁਰਮੇਲ ਸਿੰਘ, ਸੰਤੋਖ ਸਿੰਘ ਦੁਆਬੇ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।