- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਸ਼ਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਗੱਡੇ ਝੰਡੇ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਵੱਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਕੁਹਾੜਾ ਦੇ ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਸਕੂਲ ਦੇ ਡਾਇਰੈਕਟਰ ਵਿਪਨ ਬਿਰਦੀ ਅਤੇ ਪ੍ਰਿੰਸੀਪਲ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਸ਼ਿਵਮ ਦੂਬੇ ਨੇ ਵੇਟ ਲਿਫਟਿੰਗ ਅੰਦਰ 17 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਦੇ ਮੁਕਾਬਲੇ ਵਿੱਚ 60 ਕਿਲੋ ਵਜ਼ਨ ਦੇ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਹੋਏ ਸੂਬਾ ਪੱਧਰੀ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ ਹੈ ਜਦੋਂ ਕਿ 11ਵੀਂ ਕਲਾਸ ਦੇ ਵਿਦਿਆਰਥੀ ਯੁਵਰਾਜ ਮਲਹੋਤਰਾ 19 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲੇ ਵਿੱਚ ਵੇਟ ਲਿਫਟਿੰਗ ਅੰਦਰ ਹੀ ਸਿਲਵਰ ਮੈਡਲ ਜਿੱਤ ਕੇ ਸਕੂਲ ਇਲਾਕੇ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕੀਤਾ ਹੈ। ਬਿਰਦੀ ਨੇ ਕਿਹਾ ਕਿ ਦਸ਼ਮੇਸ਼ ਪਬਲਿਕ ਸੀਨੀਅਰ ਸਕੂਲ ਕੁਹਾੜਾ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ ਹਮੇਸ਼ਾ ਕੋਸ਼ਿਸ਼ ਕਰਦਾ ਹੈ ਕਿ ਬੱਚਿਆਂ ਨੂੰ ਚੰਗੀ ਵਿੱਦਿਆ ਦੇਣ ਦੇ ਨਾਲ ਨਾਲ ਸਮਾਜਿਕ ਅਤੇ ਖੇਡਾਂ ਦੇ ਨਾਲ ਵੀ ਜੋੜਿਆ ਜਾਵੇ ਤਾਂ ਜੋ ਬੱਚੇ ਆਉਣ ਵਾਲੇ ਸਮੇਂ ਅੰਦਰ ਭਵਿੱਖ ਵਿੱਚ ਹਰ ਖੇਤਰ ਅੰਦਰ ਆਪਣਾ ਬਣਦਾ ਯੋਗਦਾਨ ਪਾ ਸਕਣ ਉਹਨਾਂ ਕਿਹਾ ਕਿ ਸਕੂਲ ਦੇ ਡੀਪੀ ਅਧਿਆਪਕ ਵਿਪਨ ਕੁਮਾਰ ਵੱਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਜਿੱਥੇ ਜਾਗਰੂਕ ਕੀਤਾ ਜਾਂਦਾ ਹੈ ਉਥੇ ਹੀ ਖੇਡਾਂ ਵਿੱਚ ਚੰਗੀ ਤਕਨੀਕ ਵੀ ਸਿਖਾਈ ਜਾ ਰਹੀ ਹੈ।