ਸਟਾਫ ਰਿਪੋਰਟਰ, ਖੰਨਾ : ਪੰਜਾਬ ਰਾਜ ਪੱਧਰੀ ਪਾਵਰ ਲਿਫਟਿੰਗ ਮੁਕਾਬਲੇ 22 ਤੋਂ 27 ਨੰਵਬਰ 2022 ਤਕ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਜਿਸ 'ਚ ਡੀਏਵੀ ਪਬਲਿਕ ਸਕੂਲ ਖੰਨਾ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਅੰਡਰ-19 ਉਮਰ ਵਰਗ 'ਚ ਕੁੱਲ 457.5 ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ ਹੈ। ਸਕੂਲ ਪਿੰ੍ਸੀਪਲ ਅਨੁਜਾ ਭਾਰਦਵਾਜ ਨੇ ਹਰਮਨਜੋਤ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਤੇ ਵਿਦਿਆਰਥੀ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪੇ੍ਰਿਤ ਕੀਤਾ।

ਉਨ੍ਹਾਂ ਇਸ ਸ਼ਾਨਦਾਰ ਸਫਲਤਾ ਲਈ ਖੇਡ ਅਧਿਆਪਕ ਲਖਵਿੰਦਰ ਸਿੰਘ, ਸਟਾਫ ਮੈਂਬਰ ਤੇ ਉਸਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।