ਸਟਾਫ ਰਿਪੋਰਟਰ, ਖੰਨਾ : ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ।

ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਦੇ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਸੰਤ ਨਾਮਦੇਵ ਸਭਾ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਬਾਬਾ ਨਾਮਦੇਵ ਜੀ ਦੇ ਮੰਦਰ ਦੀ ਬਣ ਰਹੀ ਨਵੀਂ ਇਮਾਰਤ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਤੇ ਗੁਰੂ ਘਰ ਜੁੜੀ ਸੰਗਤ ਦਾ ਧੰਨਵਾਦ ਕੀਤਾ।

ਮੁੱਖ ਗ੍ੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਭਾ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਅੌਲਖ, ਜਨਰਲ ਸਕੱਤਰ ਹਰਭਜਨ ਸਿੰਘ, ਖਜਾਨਚੀ ਖੁਸ਼ਕਰਨ ਸਿੰਘ, ਮੀਤ ਖ਼ਜਾਨਚੀ ਗੁਰਦਰਸ਼ਨ ਸਿੰਘ, ਸਕੱਤਰ ਜਰਨੈਲ ਸਿੰਘ, ਦਵਿੰਦਰ ਸਿੰਘ ਤੱਗੜ, ਮਨਜਿੰਦਰ ਸਿੰਘ ਮਰਜਾਰਾ, ਅਰਵਿੰਦਰ ਸਿੰਘ, ਮਨੀ ਸਿੰਘ, ਦਵਿੰਦਰ ਸਿੰਘ ਮੋਹਲ, ਗੁਰਮੀਤ ਸਿੰਘ ਕਾਲਾ, ਭਾਗ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਤੱਗੜ, ਅੰਮਿ੍ਤ ਸਿੰਘ ਅਦਿ ਹਾਜ਼ਰ ਸਨ।