- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਲੀਡ:ਲੁਧਿਆਣਾ ਜ਼ਿਲ੍ਹੇ ’ਚ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਡੀਸੀ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

-ਕਿਹਾ, ਸਬੰਧਤ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਤਾਲਮੇਲ ਰੱਖਣ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾ ਲਾਗੂ ਕਰਨ ਦੇ ਲਈ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਡੀਸੀ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸ ਵਿੱਚ ਤਾਲਮੇਲ ਵਧਾਉਣ ਦੀ ਹਦਾਇਤ ਦਿੱਤੀ।
ਮੀਟਿੰਗ ਦੌਰਾਨ ਡੀਸੀ ਨੇ ਆਗਾਮੀ ਝੋਨੇ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੱਕ ਕੀਤੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ।ਉਨ੍ਹਾਂ ਜਗਰਾਉਂ ਅਤੇ ਰਾਏਕੋਟ ਦੇ ਐਸਡੀਐਮਜ਼ ਨੂੰ ਕਿਸਾਨਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਖਾਸ ਕਰਕੇ ਸੰਵੇਦਨਸ਼ੀਲ ਪਿੰਡਾਂ ਤੇ ਖੇਤਰਾਂ ਵਿੱਚ ਨਿਯਮਤ ਜ਼ਮੀਨੀ ਨਿਗਰਾਨੀ ਕਰਨ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਇਨ੍ਹਾਂ ਉਪ ਮੰਡਲਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧੇਰੇ ਦਰਜ ਕੀਤੀਆਂ ਗਈਆਂ ਸਨ, ਇਸ ਲਈ ਇੱਥੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਪੁਲਿਸ ਵਿਭਾਗ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਰੋਜ਼ਾਨਾ ਗਸ਼ਤ ਕਰਨ, ਫੀਲਡ ਅਧਿਕਾਰੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜੈਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ, ਸਰਗਰਮ ਨਿਗਰਾਨੀ ਅਤੇ ਰੋਕਥਾਮ ਅਧਾਰਿਤ ਪਹੁੰਚ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਪਰਾਲੀ ਪ੍ਰਬੰਧਨ ਤਕਨੀਕਾਂ ਦਾ ਲਾਭ ਲੈਣ।