ਲਾਇਬ੍ਰੇਰੀ ’ਚ ਡਿਅਰ ਸਰਗਰਮੀ ਕਰਵਾਈ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਲਾਇਬ੍ਰੇਰੀ ਵਿੱਚ ਡਿਅਰ ਗਤੀਵਿਧੀ ਕਰਵਾਈ
Publish Date: Fri, 20 Mar 2026 06:25 PM (IST)
Updated Date: Fri, 20 Mar 2026 06:28 PM (IST)
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੀ ਲਾਇਬ੍ਰੇਰੀ ਵਿੱਚ ਡਿਅਰ (ਡਰਾਪ ਐਵਰੀਥਿੰਗ ਐਂਡ ਰੀਡ) ਸਰਗਰਮੀ ਦਾ ਪ੍ਰਬੰਧ ਕੀਤਾ ਗਿਆ। ਇਸ ਸਰਗਰਮੀ ਦਾ ਮਕਸਦ ਪੜ੍ਹਨ ਦੀ ਰੁਚੀ ਦੀ ਮਹੱਤਤਾ ਨੂੰ ਉਜਾਗਰ ਕਰਨ ਸੀ। ਇਹ ਸਰਗਰਮੀ ਲਾਇਬ੍ਰੇਰੀ ਵਿਭਾਗ ਦੇ ਮੁਖੀ ਅੰਜੂ ਬਾਲਾ ਦੀ ਅਗਵਾਈ ਅਧੀਨ ਇੱਕ ਹਫ਼ਤੇ ਲਈ ਕਰਵਾਈ ਗਈ। ਵਿਦਿਆਰਥਣਾਂ ਨੇ ਕਿਤਾਬਾਂ ਪੜ੍ਹਨ ਤੋਂ ਬਾਅਦ ਕਿਤਾਬਾਂ ਦੀਆਂ ਸਮੀਖਿਆਵਾਂ ਜਮ੍ਹਾਂ ਕਰਵਾ ਕੇ ਇਸ ਸਰਗਰਮੀ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਇਸੇ ਦੌਰਾਨ ਵਿਦਿਆਰਥਣਾਂ ਨੇ ਅਖ਼ਬਾਰ ਪੜ੍ਹਨ ਅਤੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਦਿਆਰਥਣਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਅਜਿਹੀਆਂ ਸਰਗਰਮੀਆਂ ਕਰਵਾਉਣ ਲਈ ਲਾਇਬ੍ਰੇਰੀ ਸਟਾਫ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਸਰਗਰਮੀਆਂ ਦੀ ਕਰਵਾਈਆਂ ਜਾਣਗੀਆਂ, ਤਾਂ ਜੋ ਵਿਦਿਆਰਥਣਾਂ ਦਾ ਸਰਬਪੱਖੀ ਵਿਕਾਸ ਹੋ ਸਕੇ।