ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਸ਼ੱਕ
ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਸ਼ੱਕ
Publish Date: Fri, 27 Mar 2026 08:01 PM (IST)
Updated Date: Fri, 27 Mar 2026 08:05 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਜਵਾਹਰ ਨਗਰ ਕੈਂਪ ਇਲਾਕੇ ’ਚ ਸਥਿਤ ਨਨਕਾਣਾ ਕੰਪਲੈਕਸ ਨੇੜੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਲਾਸ਼ ਮਿਲਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਰਾਹਗੀਰਾਂ ਨੇ ਜ਼ਮੀਨ ’ਤੇ ਬੇਹੋਸ਼ ਪਏ ਨੌਜਵਾਨ ਨੂੰ ਵੇਖ ਕੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪੁਲਿਸ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੇ ਕੋਲ ਕੋਈ ਵੀ ਸ਼ਨਾਖਤੀ ਪੱਤਰ ਨਾ ਹੋਣ ਕਾਰਣ ਉਸ ਦੀ ਪਛਾਣ ਨਹੀਂ ਹੋ ਸਕੀ। ਸਥਾਨਕ ਲੋਕਾਂ ਦੇ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ, ਹਾਲਾਂਕਿ ਪੁਲਿਸ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਅਸਲੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ ਅਤੇ ਪਛਾਣ ਲਈ 72 ਘੰਟਿਆਂ ਦਾ ਸਮਾਂ ਰੱਖਿਆ ਗਿਆ ਹੈ। ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਗੁੰਮਸ਼ੁਦਾ ਲੋਕਾਂ ਦੀਆਂ ਰਿਪੋਰਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਫੁਟੇਜ ਖੰਗਾਲਣ ਵਿਚ ਜੁਟੀ ਹੋਈ ਹੈ।