ਪੱਤਰ ਪੇ੍ਰਰਕ, ਖੰਨਾ : ਅਮਰੀਕਾ ਤੋਂ ਫੋਨ ਕਰਕੇ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਚਾਰਕ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੇ ਮਹੰਤ ਕਸ਼ਮੀਰ ਗਿਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਮਹੰਤ ਕਸ਼ਮੀਰ ਗਿਰੀ ਦੀ ਸ਼ਿਕਾਇਤ 'ਤੇ ਵਿਦੇਸ਼ੀ ਨੰਬਰ ਦੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਹੰਤ ਕਸ਼ਮੀਰ ਗਿਰੀ ਨੇ ਦੱਸਿਆ ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ ਜਿਸ 'ਚ ਕਿਹਾ ਗਿਆ ਸੀ ਕਿ ਉਹ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਬੋਲ ਰਿਹਾ ਹੈ। ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਖੰਨਾ ਦੇ ਕਿਸੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਸ਼ਮੀਰ ਗਿਰੀ ਨੂੰ ਜਾਨੋਂ ਮਾਰਨ ਦੀ ਧਮਕੀ
Publish Date:Sun, 27 Nov 2022 10:28 PM (IST)
