ਦੇਬੀ ਨੇ ਲਾਭਪਾਤਰੀਆਂ ਨੂੰ ਪੈਨਸ਼ਨ ਦੇ ਮਨਜ਼ੂਰਸ਼ੁਦਾ ਦਸਤਾਵੇਜ਼ ਸੌਂਪੇ
ਦੇਬੀ ਨੇ ਲਾਭਪਾਤਰੀਆਂ ਨੂੰ ਪੈਨਸ਼ਨ ਦੇ ਮਨਜੂਰਸ਼ੁਦਾ ਦਸਤਾਵੇਜ਼ ਸੌਂਪੇ
Publish Date: Sat, 16 May 2026 06:28 PM (IST)
Updated Date: Sat, 16 May 2026 06:30 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਲੋੜਵੰਦ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਦੇ ਪਰਿਵਾਰਾਂ ਨੂੰ ਮਨਜ਼ੂਰਸ਼ੁਦਾ ਪੈਨਸ਼ਨਾਂ ਦੇ ਦਸਤਾਵੇਜ਼ ਸੌਂਪੇ। ਇਸ ਦੌਰਾਨ ਵੱਖ-ਵੱਖ ਬੈਂਕਾਂ ਵਿਚ ਜ਼ੀਰੋ ਬੈਲੈਂਸ ਖਾਤੇ ਵੀ ਖੁਲ੍ਹਵਾਏ ਗਏ। ਸਥਾਨਕ ਈਸਾ ਨਗਰੀ ਸਥਿਤ ਭਾਜਪਾ ਦਫ਼ਤਰ ਵਿਖੇ ਪੈਨਸ਼ਨਾਂ ਦੇ ਦਸਤਾਵੇਜ਼ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਜਨ ਸੇਵਾ ਹੀ ਉਨ੍ਹਾਂ ਦੇ ਜੀਵਨ ਦਾ ਮਕਸਦ ਹੈ। ਪਿਛਲੇ ਲੰਮੇ ਸਮੇਂ ਤੋਂ ਇਸ ਦਫ਼ਤਰ ਵਿਚ ਚੱਲ ਰਹੇ ਮੁਫ਼ਤ ਸੁਵਿਧਾ ਸੈਂਟਰ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫਤਰ ਵਿਚ ਮੁਫ਼ਤ ਆਨਲਾਈਨ ਅਰਜ਼ੀਆਂ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ। ਦੇਬੀ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਗੱਲ ਕਰਦੇ ਹੋਏ ਕਿਹਾ ਕਿ ਭਾਜਪਾ ਦਾ ਮਕਸਦ ਦੇਸ਼, ਪੰਜਾਬ ਅਤੇ ਸ਼ਹਿਰ ਦੇ ਆਖਰੀ ਕੋਨੇ ਵਿਚ ਬੈਠੇ ਹਰ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਦੀਪਕ ਜੌਹਰ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਸੰਜੇ ਖਟਕ, ਜਗਦੀਸ਼ ਸਭਰਵਾਲ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।