ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਉਣ ਦਾ ਫੈਸਲਾ
ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਉਣ ਦਾ ਫੈਸਲਾ
Publish Date: Tue, 07 Apr 2026 06:40 PM (IST)
Updated Date: Tue, 07 Apr 2026 06:44 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ 14 ਅਪ੍ਰੈਲ ਨੂੰ ਸਥਾਨਕ ਪੈਲੇਸ ਸਾਹਨੇਵਾਲ ਵਿਖੇ ਬਾਅਦ ਦੁਪਹਿਰ 3 ਤੋਂ 5 ਵਜੇ ਤੱਕ ਮਨਾਇਆ ਜਾਵੇਗਾ। ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਦੇਣ ਲਈ ਨਾਮਵਰ 7 ਸ਼ਖਸੀਅਤਾਂ ਨੂੰ ਕਲੱਬ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਾਬਾ ਸਾਹਿਬ ਦੇ ਜੀਵਨ ਨਾਲ ਸਬੰਧਤ ਇਤਿਹਾਸ ਪੇਸ਼ ਕਰਨਗੇ। 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਅਕਤੂਬਰ ਮਹੀਨੇ ਵਿੱਚ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਪਤੀ ਗੁਰਮੀਤ ਸਿੰਘ ਪੱਪੂ ਤਲਵਾੜਾ, ਥਾਣੇਦਾਰ ਲਾਭ ਸਿੰਘ ਸਿੱਧੂ ਸੇਵਾਮੁਕਤ ਪੰਜਾਬ ਪੁਲਿਸ, ਏਐੱਸਆਈ ਦਰਸ਼ਨ ਸਿੰਘ ਵੀ ਹਾਜ਼ਰ ਸਨ।