ਸਤਵਿੰਦਰ ਸ਼ਰਮਾ, ਲੁਧਿਆਣਾ

ਪਿਛਲੇ ਦਿਨੀਂ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਨਗਰ ਨਿਗਮ ਦੇ ਸਫਾਈ ਮੁਲਾਜ਼ਮ ਅਸ਼ੋਕ ਕੁਮਾਰ ਨੂੰ ਨੌਕਰੀ ਤੇ ਪੱਕਾ ਕਰਨ ਦੀ ਮੰਗ ਨੂੰ ਲੈ ਸ਼ਹੀਦ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਲੋਹਾਰਾ ਦੇ ਪ੍ਰਧਾਨ ਬਿੱਟੂ ਡੁੱਲਗੁਚ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਸ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਬਿੱਟੂ ਡੁਲਗਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਪਿਛਲੇ ਦਿਨ ਨਗਰ ਨਿਗਮ ਦੇ ਸਫਾਈ ਮੁਲਾਜ਼ਮ ਅਸ਼ੋਕ ਕੁਮਾਰ ਡਿਊਟੀ ਦੇ ਦੌਰਾਨ ਪੁਰਾਣੀ ਜੀਟੀ ਰੋਡ ਤੇ ਵਾਹਨ ਦੀ ਚਪੇਟ ਵਿੱਚ ਆ ਗਿਆ ਸੀ ਇਸ ਦੌਰਾਨ ਹਾਦਸੇ ਵਿਚ ਅਸ਼ੋਕ ਕੁਮਾਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਉਨ੍ਹਾਂ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਮੰਗ ਕੀਤੀ ਕਿ ਨਿਗਮ ਪ੍ਰਸ਼ਾਸਨ ਇਸ ਮਾਮਲੇ ਵਿਚ ਜਲਦ ਕਾਰਵਾਈ ਕਰਦੇ ਹੋਏ ਪਟਿਆਲਾ ਦੀ ਤਰਜ਼ ਤੇ ਅਸ਼ੋਕ ਕੁਮਾਰ ਨੂੰ ਨਗਰ ਨਿਗਮ ਵਿੱਚ ਪੱਕਾ ਕਰੇ ਅਤੇ ਅਸ਼ੋਕ ਦੀ ਪਤਨੀ ਨੂੰ ਵੀ ਨੌਕਰੀ ਦਿੱਤੀ ਜਾਵੇ।