- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਪੀਐਮ ਦੀਆਂ ਮਹਿਲਾ ਪੱਤਰਕਾਰਾਂ ਤੇ ਤਸ਼ਦਦ ਕਰਨ ਲਈ ਦਿੱਲੀ ਪੁਲਿਸ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ

ਫ਼ੋਟੋ ਨੰਬਰ-9,10
ਡੀਪੀ ਸਿੰਘ, ਪੰਜਾਬੀ ਜਾਗਰਣ ਲੁਧਿਆਣਾ
ਸੀਪੀਆਈ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ, ਲੁਧਿਆਣਾ ਸ਼ਹਿਰੀ ਸਕੱਤਰ ਐਮਐਸ ਭਾਟੀਆ, ਜ਼ਿਲਾ ਸਹਾਇਕ ਸਕੱਤਰ ਡਾ. ਰਜਿੰਦਰ ਪਾਲ ਸਿੰਘ ਔਲਖ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ, ਕੇਵਲ ਸਿੰਘ ਬਨਵੈਤ ਅਤੇ ਵਿਜੇ ਕੁਮਾਰ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਨੂੰ ਸਾਈਕਲ ਘੁਟਾਲੇ ਬਾਰੇ ਸਵਾਲ ਕਰਨ ਦੀ ਕੋਸ਼ਿਸ਼ ਤੋਂ ਰੋਕਣ ਲਈ ਦਿੱਲੀ ਪੁਲਿਸ ਵੱਲੋਂ 4 ਪੀਐਮ ਨਿਊਜ਼ ਨੈਟਵਰਕ ਨਾਲ ਜੁੜੀ ਪੱਤਰਕਾਰ ਸ਼ਾਹੀਨ ਖਾਨ ਅਤੇ ਉਸਦੀ ਸਹਿਯੋਗੀ ਨਫੀਸ ਖਾਨ ਨੂੰ ਹਿਰਾਸਤ ’ਚ ਲੈ ਲਿਆ ਗਿਆ ਤੇ ਥਾਣੇ ਲਿਜਾ ਕੇ ਉਹਨਾਂ ਨਾਲ ਮਾਨਸਿਕ ਤੇ ਸਰੀਰਕ ਤਸ਼ੱਦਦ ਕੀਤਾ। ਜਦੋਂ ਪੁਲਿਸ ਵਾਲਿਆਂ ਨੂੰ ਉਹਨਾਂ ਨੇ ਆਪਣਾ ਨਾਂ ਦੱਸਿਆ ਅਤੇ ਇਹ ਪਤਾ ਲੱਗਿਆ ਕਿ ਉਹ ਮਹਿਲਾਵਾਂ ਮੁਸਲਮਾਨ ਹਨ, ਤਾਂ ਉਹਨਾਂ ਮੁਤਾਬਕ ਤਸ਼ੱਦਦ ਹੋਰ ਵਧਾ ਦਿੱਤਾ। ਸੀਪੀਆਈ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਇਸ ਦਾ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਦੀ ਸੰਘੀ ਮਾਨਸਿਕਤਾ ਦੀ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪਾਰਟੀ ਨੇ ਕਿਹਾ ਕਿ ਪੁਲਿਸ ਨੂੰ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ, ਨਾ ਕਿ ਸਰਕਾਰ ਦੇ ਗਲਤ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ’ਤੇ ਤਸ਼ੱਦਦ ਕਰਨਾ ਚਾਹੀਦਾ ਹੈ। ਕਿਉਂਕਿ ਸੰਵਿਧਾਨ ਸਾਰਿਆਂ ਨੂੰ ਬਰਾਬਰ ਦੇ ਹੱਕ ਦਿੰਦਾ ਹੈ ਤੇ ਸੰਵਿਧਾਨ ਦੀ ਰੱਖਿਆ ਕਰਨਾ ਸਭ ਦਾ ਫ਼ਰਜ਼ ਹੈ।