ਸੁਖਦੇਵ ਗਰਗ, ਜਗਰਾਓਂ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਵਾਉਣ ਲਈ ਰਾਜਪਾਲ ਵਿਜੇਂਦਰ ਪਾਲ ਬਦਨੌਰ ਨੂੰ ਐੱਸਡੀਐੱਮ ਜਗਰਾਓਂ ਰਾਹੀ ਮੰਗ ਪੱਤਰ ਭੇਜਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਨਾ ਕਰਨ ਦਾ ਫ਼ੈਸਲਾ ਗੈਰ-ਸੰਵਿਧਾਨਕ ਹੈ ਕਿਉਂਕਿ ਕੈਪਟਨ ਨੇ ਸੰਵਿਧਾਨ ਦੀ ਸਹੁੰ ਚੁੱਕ ਕੇ ਭਾਰਤ ਦੇ ਸੰਵਿਧਾਨ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਲਈ ਸੀ ਉਨ੍ਹਾਂ ਕਿਹਾ ਕਿ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਹੋਣ ਉਪਰੰਤ ਰਾਸ਼ਟਰਪਤੀ ਦੇ ਦਸਤਖ਼ਤ ਨਾਲ ਬਣੇ ਸੀਏਏ ਕਾਨੰੂਨ ਨੂੰ ਪੰਜਾਬ ਵਿਚ ਲਾਗੂ ਨਾ ਕਰਨ ਤੇ ਮੁੱਖ ਮੰਤਰੀ ਨੰੂ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਇਸ ਮੌਕੇ ਕੌਂਸਲਰ ਅੰਕੁਸ਼ ਧੀਰ, ਐਡਵੋਕੇਟ ਵਿਵੇਕ ਭਾਰਦਵਾਜ, ਪਰਮਜੀਤ ਸਿੰਘ ਪੰਮਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘਲ, ਰੰਜੀਵ ਗੋਇਲ, ਸਾਬਕਾ ਐੱਮਸੀ ਹਨੀ ਗੋਇਲ, ਸਰਜੀਵਨ ਬਾਂਸਲ, ਕਿ੍ਸ਼ਨ ਕੁਮਾਰ, ਐਡਵੋਕੇਟ ਅਭਿਸ਼ੇਕ ਗਰਗ, ਰਾਜਨ ਕੁਮਾਰ, ਰਾਜਾ ਵਰਮਾ ਆਦਿ ਹਾਜ਼ਰ ਸਨ।