- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਜਨਗਣਨਾ ’ਚ ਪੱਛੜੀਆਂ ਸ਼੍ਰੇਣੀਆਂ ਦਾ ਵੱਖਰਾ ਕਾਲਮ ਸ਼ਾਮਲ ਕਰਨ ਦੀ ਮੰਗ

-ਰਾਸ਼ਟਰਪਤੀ ਦੇ ਨਾਮ ਡੀਸੀ ਰਾਹੀਂ ਬਾਵਾ ਦੀ ਅਗਵਾਈ ’ਚ ਸੌਂਪਿਆ ਮੰਗ ਪੱਤਰ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਕੁੱਲ ਹਿੰਦ ਕਾਂਗਰਸ ਓਬੀਸੀ ਵਿਭਾਗ ਵੱਲੋਂ ਭਾਰਤ ਵਿੱਚ ਹੋਣ ਵਾਲੀ ਜਨਗਣਨਾ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ ਵੱਖਰਾ ਕਾਲਮ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਰਾਸ਼ਟਰਪਤੀ ਦੇ ਨਾਮ ਡੀਸੀ ਲੁਧਿਆਣਾ ਹਿਮਾਂਸ਼ੂ ਜੈਨ ਰਾਹੀਂ ਕੁੱਲ ਹਿੰਦ ਕਾਂਗਰਸ ਓਬੀਸੀ ਵਿਭਾਗ ਦੇ ਕੋਆਰਡੀਨੇਟਰ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਲ ਕੁੱਲ ਹਿੰਦ ਕਾਂਗਰਸ ਓਬੀਸੀ ਵਿਭਾਗ ਦੇ ਮੁਖੀ ਡਾ. ਅਨਿਲ ਜੈ ਹਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਤਾ ਗਿਆ। ਇਸ ਮੌਕੇ ਏਆਈਸੀਸੀ ਓਬੀਸੀ ਵਿਭਾਗ ਦੇ ਵਾਈਸ ਪ੍ਰਧਾਨ ਅਤੇ ਪੰਜਾਬ ਇੰਚਾਰਜ ਕੰਵਰਦੀਪ ਸਿੰਘ ਸੈਣੀ ਨੇ ਵਿਭਾਗ ਵੱਲੋਂ ਤਿਆਰ ਕੀਤੇ ਮੰਗ ਪੱਤਰ ਦਾ ਡਾਟਾ ਪੇਸ਼ ਕੀਤਾ।
ਬਾਵਾ ਨੇ ਕਿਹਾ ਕਿ ਜਨਗਣਨਾ ’ਚ ਪੱਛੜੀਆਂ ਸ਼੍ਰੇਣੀਆਂ ਦਾ ਵੱਖਰਾ ਕਾਲਮ ਸ਼ਾਮਲ ਹੋਣ ਨਾਲ ਇਨ੍ਹਾਂ ਵਰਗਾਂ ਦੀ ਅਸਲ ਆਬਾਦੀ ਸਬੰਧੀ ਸਹੀ ਅੰਕੜੇ ਸਾਹਮਣੇ ਆ ਸਕਣਗੇ। ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਮੁਤਾਬਕ ਆਬਾਦੀ ਦੇ ਅੰਕੜਿਆਂ ਦੇ ਆਧਾਰ ’ਤੇ ਰਾਜਨੀਤਿਕ ਤੇ ਸਮਾਜਿਕ ਖੇਤਰ ਵਿੱਚ ਨੁਮਾਇੰਦਗੀ ਨਾਲ ਸਬੰਧਤ ਨੀਤੀਆਂ ਬਣਾਉਣ ਵਿੱਚ ਵੀ ਸਹਾਇਤਾ ਮਿਲ ਸਕਦੀ ਹੈ।
ਬਾਵਾ ਨੇ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਜਾਤੀ ਪਛਾਣ ਅਤੇ ਨਾਮਾਂ ਵਿੱਚ ਅੰਤਰ ਹੋਣ ਕਾਰਨ ਜਨਗਣਨਾ ਦੌਰਾਨ ਇਸ ਪੱਖ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਮਾਮਲੇ ਲਈ ਉੱਚ ਪੱਧਰੀ ਕਮੇਟੀ ਬਣਾਈ ਜਾਵੇ, ਜੋ ਮੂਲ ਜਾਤੀ ਪਛਾਣ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰੇ। ਇਸ ਦੇ ਨਾਲ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਸੁਝਾਅ ਵੀ ਲਏ ਜਾਣ, ਤਾਂ ਜੋ ਜਨਗਣਨਾ ਦੇ ਅੰਕੜੇ ਵਧੇਰੇ ਸਹੀ ਢੰਗ ਨਾਲ ਇਕੱਠੇ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਤੇਲੰਗਾਨਾ ’ਚ ਕੀਤੇ ਤਜਰਬੇ ਤੋਂ ਵੀ ਸਿੱਖਿਆ ਲੈਂਦਿਆਂ ਸਮਾਜਿਕ, ਆਰਥਿਕ, ਸਿੱਖਿਆ, ਰੁਜ਼ਗਾਰ ਤੇ ਰਾਜਨੀਤਿਕ ਸਰਵੇਖਣ ਨਾਲ ਜੁੜੇ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਗੁਰਨਾਮ ਸਿੰਘ ਕਲੇਰ, ਵਰਿੰਦਰ ਭੱਲਾ, ਮਾਸਟਰ ਹਰੀਦੇਵ ਬਾਵਾ, ਬੀਬੀ ਮਨਜੀਤ ਕੌਰ ਸਰੋਏ, ਰਾਕੇਸ਼ ਗੋਇਲ, ਸਰਬਜੀਤ ਕੌਰ, ਬਲਜੀਤ ਸਿੰਘ ਘਟੌੜੇ ਸਮੇਤ ਸੁਰਜੀਤ ਸਿੰਘ, ਦੀਪਕ ਪੰਡਿਤ, ਗੁਰਜੀਤ ਸਿੰਘ, ਜਸਕਰਨ ਸਿੰਘ, ਜਗਪ੍ਰੀਤ ਸਿੰਘ, ਅਭੀਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਜਸਮੀਨ ਜੱਸੀ, ਮਮਤਾ ਰਾਣੀ ਅਤੇ ਗਗਨਦੀਪ ਕੌਰ ਆਦਿ ਹਾਜ਼ਰ ਸਨ।