- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਖੀਮਪੁਰ ਖੀਰੀ ਕੇਸ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਕੇ ਲੋਕਤੰਤਰ ਦਾ ਕੀਤਾ ਘਾਣ: ਡੱਲੇਵਾਲ

ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ
ਸਮਰਾਲਾ : ਐੱਸਕੇਐੱਮ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਸ ਤਰ੍ਹਾਂ ਲੱਗਦਾ ਭਾਜਪਾ ਸਰਕਾਰ ਦੀ ਨਿਗ੍ਹਾ ਵਿੱਚ ਭਾਰਤ ਵਿੱਚ ਸ਼ਾਂਤਮਈ ਢੰਗ ਦੇ ਨਾਲ ਆਪਣੇ ਹੱਕਾਂ ਹਕੂਕਾਂ ਅਤੇ ਦੇਸ਼ ਦੇ ਆਉਣ ਵਾਲੇ ਭਵਿੱਖ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਸ਼ਾਂਤਮਈ ਪ੍ਰੋਟੈਸਟ ਕਰਨਾ ਗੁਨਾਹ ਹੈ, ਜਿਸ ਦਾ ਸਬੂਤ ਕਿਸਾਨੀ ਅੰਦੋਲਨ ਸਮੇਂ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਵਾਪਸ ਜਾ ਰਹੇ ਕਿਸਾਨਾਂ ਉੱਪਰ ਭਾਜਪਾ ਦੇ ਐੱਮਪੀ ਦੇ ਮੁੰਡੇ ਵੱਲੋਂ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਨ ਅਤੇ ਹੁਣ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਪੇਪਰ ਲੀਕ ਹੋਣ ਕਾਰਨ ਹੋਏ ਖਿਲਵਾੜ ਅਤੇ ਉਸ ਪੇਪਰ ਲੀਕ ਹੋਣ ਤੋਂ ਬਾਅਦ ਅਨੇਕਾਂ ਨੌਜਵਾਨਾਂ ਵੱਲੋਂ ਕੀਤੇ ਗਏ ਸੂਸਾਈਡ ਦੇ ਜ਼ਿੰਮੇਵਾਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪਿਛਲੇ 22 ਦਿਨ ਤੋਂ ਮਰਨ ਵਰਤ ਉੱਪਰ ਬੈਠੇ ਸਮਾਜ ਸੇਵੀ ਸੋਨਮ ਵਾਂਗਚੁਕ ਨੂੰ ਮੰਗਾਂ ਮੰਨਣ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਧਰਨਾ ਸਥਾਨ ਤੋਂ ਜ਼ਬਰਦਸਤੀ ਚੁੱਕਣ ਤੋਂ ਸਹਿਜੇ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੂਪੀ ਦੇ ਅੰਦਰ ਭਾਜਪਾ ਦੇ ਸਾਬਕਾ ਐੱਮਪੀ ਅਤੇ ਉਨ੍ਹਾਂ ਦੇ ਪੁੱਤਰ ਦੇ ਬਾਰੇ ਵਿੱਚ ਯੂਪੀ ਪੁਲਿਸ ਵੱਲੋਂ ਕੋਰਟ ਵਿੱਚ ਘਟਨਾ ਸਮੇਂ ਮੌਜੂਦ ਹਾਜ਼ਰ ਵਿਅਕਤੀਆਂ ਦੀਆਂ ਗਵਾਹੀਆਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਇਹ ਸਟੇਟਮੈਂਟ ਦੇਣਾ ਕਿ ਭਾਜਪਾ ਦੇ ਉਨ੍ਹਾਂ ਆਗੂਆਂ ਵੱਲੋਂ ਕਿਸੇ ਵੀ ਗਵਾਹ ਨੂੰ ਡਰਾਇਆ ਧਮਕਾਇਆ ਨਹੀਂ ਗਿਆ ਇਹ ਸਿੱਧ ਕਰਦਾ ਹੈ ਕਿ ਭਾਰਤ ਅੰਦਰ ਮੋਦੀ ਸਰਕਾਰ ਦੇ ਰਾਜ ਸਮੇਂ ਕਿੰਨਾ ਕੁ ਲੋਕਤੰਤਰ ਜਿੰਦਾ ਹੈ ਕਿਉਂਕਿ ਘਟਨਾ ਸਮੇਂ ਮੌਜੂਦ ਚਸ਼ਮਦੀਦ ਗਵਾਹਾਂ ਦੀਆਂ ਅਜੇ ਗਵਾਹੀਆਂ ਵੀ ਕੋਰਟ ਵਿੱਚ ਪੂਰੀਆਂ ਨਹੀਂ ਹੋਈਆਂ ਹਨ ਅਤੇ ਯੂਪੀ ਪੁਲਿਸ ਵੱਲੋਂ ਗਵਾਹੀਆਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਗੱਡੀ ਥੱਲੇ ਦਰੜ ਕੇ ਮਾਰਨ ਵਾਲੇ ਭਾਜਪਾ ਦੇ ਆਗੂਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ, ਜਦੋਂਕਿ ਉਸ ਘਟਨਾ ਦੀ ਇੱਕ-ਇੱਕ ਵੀਡੀਓ ਨੂੰ ਸਾਰੇ ਦੇਸ਼ ਦੇ ਹਰ ਇੱਕ ਵਿਅਕਤੀ ਨੇ ਆਪਣੀ ਅੱਖੀ ਵੇਖਿਆ ਹੈ ਅਤੇ ਅਸੀਂ ਐੱਸਕੇਐੱਮ ਗੈਰ ਸਿਆਸੀ ਅਤੇ ਬੀਕੇਯੂ ਏਕਤਾਂ ਸਿੱਧੂਪੁਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਦੀ ਨਿਖੇਧੀ ਕਰਦੇ ਹਾਂ।