ਕੌਸ਼ਲ ਮੱਲ੍ਹਾ, ਹਠੂਰ : ਪਿੰਡ ਲੱਖਾ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਿੱਕਰ ਸਿੰਘ ਲੱਖਾ ਦੀ ਅਗਵਾਈ ਹੇਠ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਦੀ ਯਾਤਰਾ ਰਵਾਨਾ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਸਿੰਘ ਧਾਲੀਵਾਲ ਨੇ ਦੱਸਿਆ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਲੈ ਕੇ ਰਸਤੇ 'ਚ ਆਉਂਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਉਪਰੰਤ ਸੰਗਤ 25 ਦਿਨਾਂ ਬਾਅਦ ਵਾਪਸ ਪਿੰਡ ਲੱਖਾ ਪਰਤੇਗੀ। ਇਸ ਮੌਕੇ ਬਲਵੀਰ ਸਿੰਘ ਗਿੱਲ, ਲਛਮਣ ਸਿੰਘ ਗਿੱਲ, ਹਰਦੇਵ ਸਿੰਘ, ਭਜਨ ਸਿੰਘ ਧਾਲੀਵਾਲ, ਗੁਰਦੀਪ ਸਿੰਘ, ਸੁਖਪਾਲ ਸਿੰਘ ਗਿੱਲ, ਗੋਬਿੰਦ ਸਿੰਘ ਆਦਿ ਹਾਜ਼ਰ ਸਨ।