ਪੱਤਰ ਪ੍ਰਰੇਰਕ, ਮਲੌਦ : ਪਿੰਡ ਰੋਸ਼ੀਆਣਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਨਵੇ ਬਣੇ ਕਮਿਊਨਿਟੀ ਹਾਲ 'ਤੇ 12 ਲੱਖ ਦੀ ਲਾਗਤ ਨਾਲ ਬਣੀਆਂ ਗਲੀਆਂ ਨਾਲੀਆਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹਨ ਤੇ ਪਿੰਡ 'ਚ ਸ਼ਹਿਰਾਂ ਵਾਂਗ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਸੂਬਾ ਸਕੱਤਰ ਕੁਲਬੀਰ ਸਿੰਘ ਸੋਹੀਆਂ, ਪ੍ਰਰੋ. ਗੁਰਮੁਖ ਸਿੰਘ ਗੋਮੀ, ਜਸਵਿੰਦਰ ਸਿੰਘ ਝੱਮਟ ਵਾਈਸ ਚੇਅਰਮੈਂਨ, ਕੁਲਦੀਪ ਸਿੰਘ ਸਰਪੰਚ, ਰੁਪਿੰਦਰ ਸਿੰਘ ਬਿੰਦੂ, ਕਰਨੈਲ ਸਿੰਘ ਸਰਪੰਚ, ਦਰਸ਼ਨ ਸਿੰਘ ਧਾਲੀਵਾਲ, ਦਵਿੰਦਰਪਾਲ ਸਿੰਘ, ਸੰਦੀਪ ਕੌਰ ਪੰਚ, ਬੇਅੰਤ ਕੌਰ ਪੰਚ, ਅਮਰਜੀਤ ਸਿੰਘ, ਸਿੰਕਦਰ ਸਿੰਘ ਤੇ ਮਲਕੀਤ ਸਿੰਘ ਹਾਜ਼ਰ ਸਨ।