ਦੇਵਿੰਦਰ ਭੋਲੂ ਵਾਰਡ ਨੰਬਰ 47 ਦੇ ਪ੍ਰਧਾਨ ਨਿਯੁਕਤ
ਕਾਂਗਰਸ ਪਾਰਟੀ ਵਾਰਡ ਨੰਬਰ 47 ਦੇ ਦੇਵਿੰਦਰ ਭੋਲੂ ਪ੍ਰਧਾਨ ਨਿਯੁਕਤ
Publish Date: Wed, 18 Mar 2026 06:35 PM (IST)
Updated Date: Thu, 19 Mar 2026 04:07 AM (IST)

- ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ : ਬੈਂਸ ਫ਼ੋਟੋ ਨੰਬਰ-26 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਕਾਂਗਰਸ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸਰਪ੍ਰਸਤੀ ਤੇ ਅਗਵਾਈ ਹੇਠ ਆਤਮ ਨਗਰ-1 ਦੇ ਬਲਾਕ ਪ੍ਰਧਾਨ ਟੋਨੀ ਅਰੋੜਾ ਵੱਲੋਂ ਅਹਿਮ ਨਿਯੁਕਤੀ ਕਰਦਿਆਂ ਹੋਇਆਂ ਦਵਿੰਦਰ ਭੋਲੂ ਨੂੰ ਵਾਰਡ ਨੰਬਰ 47 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਬੈਂਸ ਨੇ ਕਿਹਾ ਕਿ ਪਾਰਟੀ ਹਮੇਸ਼ਾ ਉਹਨਾਂ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ, ਜੋ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਬੈਂਸ ਨੇ ਕਿਹਾ ‘ਸਾਡਾ ਮਕਸਦ ਸਿਰਫ਼ ਅਹੁਦੇ ਵੰਡਣਾ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਇੱਕ ਮਜ਼ਬੂਤ ਫ਼ੌਜ ਤਿਆਰ ਕਰਨਾ ਹੈ। ਦਵਿੰਦਰ ਭੋਲੂ ਵਰਗੇ ਮਿਹਨਤੀ ਤੇ ਜੁਝਾਰੂ ਨੌਜਵਾਨ ਸਾਡੀ ਪਾਰਟੀ ਦਾ ਅਸਲੀ ਸਰਮਾਇਆ ਹਨ। ਵਾਰਡ ਨੰਬਰ 47 ਵਿੱਚ ਹੁਣ ਸੰਗਠਨ ਦੀ ਪਕੜ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਅਸੀਂ ਸਾਰੇ ਮਿਲ ਕੇ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ। ਟੋਨੀ ਅਰੋੜਾ ਨੇ ਇਸ ਮੌਕੇ ਕਿਹਾ ਕਿ ਬੈਂਸ ਦੀ ਅਗਵਾਈ ਹੇਠ ਆਤਮ ਨਗਰ ਹਲਕੇ ਚ ਸਾਰੀ ਕਾਂਗਰਸ ਪਾਰਟੀ ਇੱਕ ਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਦਵਿੰਦਰ ਭੋਲੂ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਸਾਬਕਾ ਬੈਂਸ ਅਤੇ ਬਲਾਕ ਪ੍ਰਧਾਨ ਟੋਨੀ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਰਕਰ ਤੇ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨਵ-ਨਿਯੁਕਤ ਪ੍ਰਧਾਨ ਦਾ ਸਵਾਗਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ,ਬਲਾਕ ਪ੍ਰਧਾਨ ਟੋਨੀ ਅਰੋੜਾ, ਪਾਰਿਕ ਸ਼ਰਮਾ, ਰਾਹੁਲ, ਬੰਟੀ ਗਿੱਲ ਆਦਿ ਹਾਜ਼ਰ ਸਨ।