ਜਪਤਪ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਨੇ ਕੀਤਾ ਸਿਮਰਨ
ਜਪਤਪ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਨੇ ਕੀਤਾ ਸਿਮਰਨ
Publish Date: Sat, 16 May 2026 06:30 PM (IST)
Updated Date: Sat, 16 May 2026 06:33 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ, ਚੌਂਕ ਖੁੱਡ ਮੁਹੱਲਾ ਵਿਖੇ ਹਰ ਹਫਤੇ ਦੀ ਤਰ੍ਹਾਂ ਇਸ ਵਾਰ ਵੀ ਜੱਪਤੱਪ ਚੌਪਹਿਰਾ ਸਮਾਗਮ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਕੀਤਾ ਗਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੰਗਤੀ ਰੂਪ ਵਿਚ ਸਤਿਨਾਮ ਵਾਹਿਗੁਰੂ ਦੇ ਜਾਪ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਨਾਮ ਸਿਮਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਬੀਬੀ ਅਮਰਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਦਲਜੀਤ ਕੌਰ, ਹਰਜੀਤ ਸਿੰਘ ਮਲਹੋਤਰਾ, ਵਰਿੰਦਰ ਸਿੰਘ ਦੁਖੀਆ, ਜਗਮੋਹਨ ਸਿੰਘ ਬਿੰਦਰਾ, ਵਰਿੰਦਰਪਾਲ ਸਿੰਘ ਸ਼ੇਲੀ, ਗੁਰਚਰਨ ਸਿੰਘ ਮਿੰਟਾ ਅਤੇ ਦਲਜੀਤ ਸਿੰਘ ਮਲਹੋਤਰਾ ਹਾਜ਼ਰ ਸਨ।