ਡੀਜੀਐੱਸਜੀ ਪਬਲਿਕ ਸਕੂਲ ਨੇ ਲਿਆ ਗੁਰਬਾਣੀ ਗਾਇਨ ਮੁਕਾਬਲੇ ’ਚ ਹਿੱਸਾ
ਡੀਜੀਐੱਸਜੀ ਪਬਲਿਕ ਸਕੂਲ ਨੇ ਲਿਆ ਗੁਰਬਾਣੀ ਗਾਇਨ ਮੁਕਾਬਲੇ 'ਚ ਹਿੱਸਾ
Publish Date: Wed, 20 May 2026 07:54 PM (IST)
Updated Date: Thu, 21 May 2026 04:07 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਡੀਜੀਐੱਸਜੀ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਰਜਨੀ ਐਗਰੀਸ ਦੀ ਦੇਖ ਰੇਖ ਹੇਠ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵਿਖੇ ਸ਼ਬਦ ਗਾਇਨ ਸਮਾਗਮ ਦਾ ਪ੍ਰਬੰਧ ਬੜੇ ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ 22 ਟੀਮਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤ ਪ੍ਰਚੰਡ ਕਰਨ ਉਪਰੰਤ ਡੀਜੀਐੱਸਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ ਅਤੇ ਸੰਗੀਤ ਪ੍ਰਤੀ ਰੁਚੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਬਾਣੀ ਦੇ ਕੀਰਤਨ ਨਾਲ ਪੂਰਾ ਵਾਤਾਵਰਣ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਆਪਣੀ ਸੁਰੀਲੀ ਆਵਾਜ਼ ਨਾਲ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਮੰਤਰਮੁਗਧ ਕਰ ਦਿੱਤਾ। ਸ਼ਬਦ ਗਾਇਨ ਸਮਾਗਮ ਦੌਰਾਨ ਟੀਮਾਂ ਨੂੰ ਤਿੰਨ ਸ੍ਰੇਣੀਆਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਦੇ ਵਿੱਚ ਵੰਡਿਆ ਗਿਆ ਅਤੇ ਹਰੇਕ ਸ਼੍ਰੇਣੀ ਵਿੱਚੋਂ ਪਹਿਲਾ, ਦੂਜਾ ਤੇ ਤੀਜਾ ਇਨਾਮ ਕੱਢਿਆ ਗਿਆ। ਇਹਨਾਂ ਟੀਮਾਂ ਦਾ ਨਿਰੀਖਣ ਕਰਨ ਦੇ ਲਈ ਮੁੱਖ ਜੱਜ ਵਜੋਂ ਬਲਵੰਤ ਸਿੰਘ ਅਤੇ ਨਰਿੰਦਰ ਕੁਮਾਰ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀ ਐਗਰੀਸ਼ ਅਤੇ ਹੈੱਡਮਿਸਟ੍ਰੈਸ ਹਰਪ੍ਰੀਤ ਕੌਰ ਨੇ ਮੁੱਖ ਭੂਮਿਕਾ ਨਿਭਾਈ। ਅੰਤ ਵਿੱਚ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਭਾਗੀਦਾਰਾਂ ਦੀ ਪ੍ਰਸ਼ੰਸਾ ਕੀਤੀ ਗਈ। ਜੇਤੂ ਟੀਮਾਂ ਨੂੰ ਸਨਮਾਨਿਤ ਕਰਨ ਉਪਰੰਤ ਸਕੂਲ ਦੇ ਪ੍ਰਿੰਸੀਪਲ ਡਾ.ਰਜਨੀ ਐਂਗਰੀਸ਼ ਨੇ ਸਭ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ, ਆਤਮਿਕ ਸ਼ਾਂਤੀ ਅਤੇ ਸੱਭਿਆਚਾਰਕ ਜਾਗਰੂਕਤਾ ਨੂੰ ਵਧਾਉਂਦੇ ਹਨ।