ਡੀਜੀਐੱਸਜੀ ਪਬਲਿਕ ਸਕੂਲ ਨੇ ਜਿੱਤੀ ਬੇਸਬਾਲ ਚੈਂਪੀਅਨਸ਼ਿਪ
ਡੀਜੀਐੱਸਜੀ ਪਬਲਿਕ ਸਕੂਲ ਨੇ ਬੇਸਬਾਲ ਚੈਂਪੀਅਨਸ਼ਿਪ ਵਿੱਚ ਕੀਤੀ ਜਿੱਤ ਹਾਸਲ
Publish Date: Fri, 15 May 2026 06:33 PM (IST)
Updated Date: Sat, 16 May 2026 04:07 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ
ਡੀਜੀਐੱਸਜੀ ਪਬਲਿਕ ਸਕੂਲ ਦੇ ਬੇਸਬਾਲ ਅੰਡਰ-14 ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ਤੇ ਤੇਰ੍ਹਵੀਂ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਵਿੱਚ ਵਿਰੋਧੀ ਟੀਮ ਨੂੰ ਹਰਾ ਕੇ ਦੂਜਾ ਸਥਾਨ ਹਾਸਲ ਕਰ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਹ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਬੇਸਬਾਲ ਦੀਆਂ ਅਨੇਕਾਂ ਟੀਮਾਂ ਨੇ ਸ਼ਿਰਕਤ ਕੀਤੀ। ਜਿਸ ਵਿੱਚ ਡੀਜੀਐੱਸਜੀ ਪਬਲਿਕ ਸਕੂਲ ਦੇ ਖਿਡਾਰੀ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਰੋਤਿਆਂ ਦੀ ਖਿੱਚ ਦਾ ਕੇਂਦਰ ਬਣੇ ਰਹੇ।
ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਸਕੂਲ ਦਾ ਨਾਮ ਮੁੜ ਤੋਂ ਚਮਕਾ ਕੇ ਜਿੱਤ ਆਪਣੇ ਨਾਂ ਕਰਨ ਤੇ ਵਧਾਈ ਦਿੱਤੀ ਅਤੇ ਸਕੂਲ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਲੈ ਕੇ ਜਾਣ ਦੀ ਕਾਮਨਾ ਕੀਤੀ। ਸਕੂਲ ਪ੍ਰਿੰਸੀਪਲ ਡਾ.ਰਜਨੀ ਐਂਗਰੀਸ਼ ਨੇ ਇਸ ਜਿੱਤ ਦਾ ਸਿਹਰਾ ਬੇਸਬਾਲ ਦੇ ਕੋਚ ਸਚਿਨ ਠਾਕੁਰ ਤੇ ਉਨ੍ਹਾਂ ਦੇ ਖਿਡਾਰੀਆਂ ਦੇ ਸਿਰ ਬੰਨ੍ਹਿਆ। ਉਨ੍ਹਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਦੀ ਨਿਰੰਤਰ ਮਿਹਨਤ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਖੇਡਾਂ ਵਿਦਿਆਰਥੀ ਜੀਵਨ ਨੂੰ ਸਫਲ ਅਤੇ ਖੁਸ਼ਹਾਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਨਿਯਮਿਤ ਖੇਡਾਂ ਨਾਲ ਸਰੀਰ ਵਿੱਚ ਤਾਕਤ, ਫੁਰਤੀ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵੀ ਵੱਧਦੀ ਹੈ।