ਖੋ-ਖੋ ’ਚ ਡੀਜੀਐੱਸਜੀ ਸਕੂਲ ਨੇ ਹਾਸਲ ਕੀਤਾ ਤੀਜਾ ਸਥਾਨ
ਖੋ-ਖੋ ਮੁਕਾਬਲਿਆਂ ਵਿੱਚ ਡੀਜੀਐੱਸਜੀ ਸਕੂਲ ਦੀਆਂ ਟੀਮਾਂ ਨੇ ਹਾਸਿਲ ਕੀਤਾ ਤੀਜਾ ਸਥਾਨ
Publish Date: Tue, 18 Nov 2025 08:54 PM (IST)
Updated Date: Wed, 19 Nov 2025 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਡੀਜੀਐੱਸਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਐੱਸ ਕੇ ਪਬਲਿਕ ਸਕੂਲ ਫਿਰੋਜ਼ਪੁਰ ਵਿਖੇ ਕਰਵਾਏ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਖੋ-ਖੋ ਦੀਆਂ ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਡੀਜੀਐੱਸਜੀ ਪਬਲਿਕ ਸਕੂਲ ਦੀਆਂ ਅੰਡਰ-14 ਕੁੜੀਆਂ ਤੇ ਮੁੰਡਿਆਂ ਦੀਆਂ ਟੀਮਾਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰ ਜਿੱਤ ਦੇ ਝੰਡੇ ਗੱਡੇ ਅਤੇ ਕੜੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਖੁਸ਼ੀ ਦੇ ਮੌਕੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਮਨਰੂਪ ਸਿੰਘ ਨੂੰ ਸਕੂਲ ਦਾ ਨਾਮ ਬੁਲੰਦੀਆਂ ਤੇ ਲੈ ਕੇ ਜਾਣ ਅਤੇ ਜਿੱਤ ਹਾਸਿਲ ਕਰਨ ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਹ ਵੀ ਆਖਿਆ ਕਿ ਇਹ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਦੇ ਪ੍ਰਿੰਸੀਪਲ ਡਾ.ਰਜਨੀ ਐਂਗਰੀਸ਼ ਨੇ ਇਸ ਜਿੱਤ ਦਾ ਸਿਹਰਾ ਖੋ-ਖੋ ਦੇ ਕੋਚ ਤੇ ਉਨ੍ਹਾਂ ਦੇ ਖਿਡਾਰੀਆਂ ਦੇ ਸਿਰ ਬੰਨ੍ਹਿਆ। ਉਨ੍ਹਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਲਈ ਹੋਰ ਵੀ ਖਾਸ ਹੈ ਕਿਉਂਕਿ ਸਾਡੇ ਵਿਦਿਆਰਥੀਆਂ ਨੇ ਪਹਿਲੀ ਵਾਰ ਇਸ ਖੇਡ ਵਿੱਚ ਹਿੱਸਾ ਲਿਆ ਤੇ ਸਕੂਲ ਦਾ ਨਾਮ ਸੁਰਖੀਆਂ ਵਿੱਚ ਬਣਾਈ ਰੱਖਿਆ। ਇਹ ਉਨ੍ਹਾਂ ਦੀ ਸ਼ਾਨਦਾਰ ਭਾਵਨਾ, ਇਕਜੁੱਟਤਾ ਅਤੇ ਦ੍ਰਿੜਤਾ ਦਾ ਨਤੀਜਾ ਹੈ।