ਧਨਾਨਸੂ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ
ਧਨਾਨਸੂ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ
Publish Date: Fri, 15 May 2026 06:39 PM (IST)
Updated Date: Sat, 16 May 2026 04:07 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਨਾਨਸੂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 12ਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਵਿਦਿਆਰਥਣ ਮਨਪ੍ਰੀਤ ਕੌਰ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਦੌਰਾਨ ਅਰਸ਼ਦੀਪ ਕੌਰ ਨੇ ਦੂਸਰਾ ਸਥਾਨ ਅਤੇ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਇੰਚਾਰਜ ਢਿੱਲੋਂ ਨੇ ਦੱਸਿਆ ਕਿ ਸਕੂਲ ਦੇ 8ਵੀ ਤੇ ਦਸਵੀਂ ਦੇ ਨਤੀਜੇ ਵੀ 100 ਪ੍ਰਤੀਸ਼ਤ ਰਹੇ। ਇਸ ਦੌਰਾਨ ਉਨ੍ਹਾਂ ਸਰਪੰਚ ਅਤੇ ਸਕੂਲ ਕਮੇਟੀ ਚੈਅਰਮੈਨ ਦਾ ਸਕੂਲ ਵਿੱਚ ਆਉਣ ਤੇ ਸਵਾਗਤ ਕਰਦਿਆਂ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਵਿਸ਼ੇਸ਼ ਮੌਕੇ ਤੇ ਸਰਪੰਚ ਦਵਿੰਦਰ ਸਿੰਘ ਗਿੱਲ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਨੀਤਾ ਰਾਣੀ ਵੱਲੋਂ ਹੋਣਹਾਰ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਦੀ ਬਿਹਤਰੀ ਲਈ ਹਮੇਸ਼ਾ ਹਰ ਸੰਭਵ ਮਦਦ ਕਰਨਗੇ। ਇਸ ਦੌਰਾਨ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਅਨਿਲ ਕੁਮਾਰ ਲਖਵੀਰ ਸਿੰਘ ਰਵਿੰਦਰ ਕੌਰ, ਸਰੂਚੀ ਜੁਨੇਜਾ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਦੀਕਸ਼ਾ, ਸੁਮਨ ਵਿਰਦੀ, ਗਾਰਗੀ, ਮਿਹਜੀਤ ਸਿੰਘ ਗਿੱਲ, ਬਲਵੰਤ ਸਿੰਘ ਹਾਜ਼ਰ ਸਨ।