ਧਨਾਨਸੂ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ਧਨਾਨਸੂ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
Publish Date: Tue, 12 May 2026 08:06 PM (IST)
Updated Date: Wed, 13 May 2026 04:12 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ ਨਤੀਜਾ 100 ਪ੍ਰਤੀਸ਼ਤ ਆਉਣ ਤੇ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 10ਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਵਿਚੋਂ ਸੁਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਸਿਮਰਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ਼ ਇੰਚਾਰਜ ਢਿੱਲੋਂ ਵੱਲੋਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਕਮੇਟੀ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਸਕੂਲ ਵਲੋਂ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਅਨਿਲ ਕੁਮਾਰ ਲਖਵੀਰ ਸਿੰਘ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਦੀਕਸ਼ਾ ,ਸੁਮਨ ਵਿਰਦੀ, ਗਾਰਗੀ, ਮਿਹਜੀਤ ਸਿੰਘ ਗਿੱਲ ਹਾਜ਼ਰ ਸਨ।