ਪੱਤਰ ਪੇ੍ਰਕ, ਖੰਨਾ: ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਮਰਹੂਮ ਗਾਇਕ ਸਰਦੂਲ ਸਿਕੰਦਰ ਨਮਿਤ ਰੱਖੇ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਦੇ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖੰਨਾ ਦੀ ਅਨਾਜ ਮੰਡੀ ਵਿਖੇ ਪੁੱਜੇ।

7 ਮਾਰਚ ਨੂੰ ਹੋਣ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਹੋਇਆਂ ਧਰਮਸੋਤ ਨੇ ਕਿਹਾ, ਸਰਦੂਲ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਹੀ ਨਹੀਂ ਬਲਕਿ ਪਰਿਵਾਰਕ ਮੈਂਬਰ ਵਾਂਗ ਸਨ, ਉਨ੍ਹਾਂ ਦੇ ਤੁਰ ਜਾਣ ਨਾਲ ਕਲਾ ਜਗਤ ਨੂੰ ਤੇ ਸਮੁੱਚੀ ਕਾਇਨਾਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ'' ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਮਰਹੂਮ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਖੜ੍ਹੀ ਹੈ ਤੇ ਭਵਿੱਖ ਵਿਚ ਹਰ ਸੰਭਵ ਮਦਦ ਕਰੇਗੀ। ਇਸ ਮੌਕੇ ਬਿੱਟੂ ਖੰਨੇਵਾਲਾ, ਬਲਬੀਰ ਰਾਏ, ਵੀਰ ਸਿਮਰ ਹਨੀ, ਸੰਜੀਵ ਧੰਮੀ, ਨਵਤੇਜ ਸ਼ਰਮਾ, ਰਜਨੀਸ਼ ਸਦਾਵਰਤੀ ਆਦਿ ਹਾਜ਼ਰ ਸਨ।