ਧਰਮਿੰਦਰ ਸਿੰਘ ਰੂਪਰਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ
ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ
Publish Date: Mon, 12 Jan 2026 08:19 PM (IST)
Updated Date: Tue, 13 Jan 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਆਮ ਆਦਮੀ ਪਾਰਟੀ ਦੇ ਇੰਡਸਟਰੀ ਟਰੇਡ ਵਿੰਗ ਦੇ ਜੋਨ ਮਾਲਵਾ ਸੈਂਟਰਲ ਦੇ ਸਟੇਟ ਸੈਕਟਰੀ ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵਿਕਾਸ ਭਵਨ ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਵਾਈਸ ਚੇਅਰਪਰਸਨ ਅਨਿਲ ਠਾਕੁਰ ਦੀ ਹਾਜਰੀ ਚ ਧਰਮਿੰਦਰ ਸਿੰਘ ਰੂਪਰਾਏ ਨੂੰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ’ਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਵਾਈਸ ਚੇਅਰਪਰਸਨ ਅਨਿਲ ਠਾਕੁਰ ਹਨ। ਆਮ ਆਦਮੀ ਪਾਰਟੀ ਲਈ ਲੰਬੇ ਸਮੇਂ ਤੋਂ ਸੇਵਾਵਾਂ ਪ੍ਰਦਾਨ ਕਰਨ ਵਾਲੇ ਟਕਸਾਲੀ ਆਗੂ ਧਰਮਿੰਦਰ ਸਿੰਘ ਰੂਪਰਾਏ ਦੀ ਇਸ ਨਿਯੁਕਤੀ ਨਾਲ ਵੱਖ ਵੱਖ ਆਪ ਆਗੂਆਂ, ਅਹੁਦੇਦਾਰਾਂ ਤੇ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ ਹੈ। ਧਰਮਿੰਦਰ ਸਿੰਘ ਰੂਪਰਾਏ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਰੂਪਰਾਏ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਸੂਬੇ ਦੀ ਸਰਕਾਰ ਨੇ ਆਪਣੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਤੇ ਉਹਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਹਲਕਾ ਵਾਈਜ਼, ਜਿਲਾ ਪੱਧਰ, ਬਲਾਕ ਪੱਧਰ ਤੱਕ ਇਸ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ ਤਾਂ ਕਿ ਵਪਾਰੀਆਂ, ਕਾਰੋਬਾਰੀਆਂ ਨੂੰ ਉੱਚ ਅਧਿਕਾਰੀਆਂ ਤੇ ਮੰਤਰੀਆਂ ਤੱਕ ਪਹੁੰਚ ਕਰਨ ਦੀ ਲੋੜ ਨਹੀਂ।