ਢਿੱਲੋਂ ਤੇ ਭਿੰਦਾ ਨੇ ਕੀਤੀ ਸੁਖਬੀਰ ਨਾਲ ਮੁਲਾਕਾਤ
ਢਿੱਲੋਂ ਤੇ ਭਿੰਦਾ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨਾਲ ਮੁਲਾਕਾਤ
Publish Date: Sun, 28 Jun 2026 08:37 PM (IST)
Updated Date: Mon, 29 Jun 2026 04:08 AM (IST)

ਸੁਖਬੀਰ ਨੇ ਲੁਧਿਆਣਾ ਵਿਖੇ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਕਰਨ ਲਈ ਆਉਣ ਦਾ ਦਿੱਤਾ ਭਰੋਸਾ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਲੋਕ ਸਭਾ ਹਲਕਾ ਲੁਧਿਆਣਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਅਕਾਲੀ ਜਥਾ ਲੁਧਿਆਣਾ ਸ਼ਾਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਲੁਧਿਆਣਾ ਜ਼ਿਲ੍ਹੇ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਢਿੱਲੋਂ, ਭਿੰਦਾ ਅਤੇ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਅਤੇ ਭਵਿੱਖੀ ਰਣਨੀਤੀ ਸਬੰਧੀ ਪ੍ਰਧਾਨ ਸਾਹਿਬ ਨਾਲ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਜੀ ਨੇ ਜਲਦ ਹੀ ਲੁਧਿਆਣਾ ਵਿਖੇ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਕਰਨ ਲਈ ਆਉਣ ਦਾ ਭਰੋਸਾ ਦਿੱਤਾ।ਉਨ੍ਹਾਂ ਵੱਲੋਂ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਦੇ ਗਠਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਅਤੇ ਸਰਕਲ ਪ੍ਰਧਾਨਾਂ ਨਾਲ ਸਰਕਲ ਵਾਈਜ਼ ਮੀਟਿੰਗਾਂ ਕਰਨ ਲਈ ਕਿਹਾ ਗਿਆ। ਇਸ ਸਬੰਧੀ ਬਹੁਤ ਜਲਦ ਸਰਕਲ ਵਾਰ ਮੀਟਿੰਗਾਂ ਦਾ ਪ੍ਰੋਗਰਾਮ ਤਿਆਰ ਕਰਕੇ ਜਥੇਬੰਦੀ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਕਾਰਜ ਸ਼ੁਰੂ ਕੀਤੇ ਜਾਣਗੇ। ਢਿੱਲੋਂ ਤੇ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੁਧਿਆਣਾ ਸ਼ਹਿਰ ਦੇ ਹਲਕਿਆਂ ਵਿੱਚ ਜਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਹੁਣ ਤੋਂ ਹੀ ਮੁਹਿੰਮ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰ ਵਿੱਚ ਬਹੁਤ ਹੀ ਚੰਗਾ ਪ੍ਰਦਰਸ਼ਨ ਕਰੇਗਾ ਅਤੇ 2027 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਹਰ ਵਰਗ ਨੂੰ ਮਾਰਨ ਵਾਲੀਆਂ ਨੀਤੀਆਂ ਤੋਂ ਕਾਫੀ ਪਰੇਸ਼ਾਨ ਹੋ ਚੁੱਕੇ ਹਨ ਅਤੇ ਉਹ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ।