ਰਘਵੀਰ ਸਿੰਘ ਜੱਗਾ, ਰਾਏਕੋਟ

ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਰਾਏਕੋਟ ਦੇ ਨੇੜਲੇ ਪਿੰਡ ਤਲਵੰਡੀ ਰਾਏ ਤੋਂ ਦੌੜ ਕੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਪੁੱਜੇ ਐਥਲੀਟ ਸੰਤੋਖ ਸਿੰਘ ਿਢੱਲੋਂ ਅਤੇ ਬਜ਼ੁਰਗ ਐਥਲੀਟ ਅਮਰ ਸਿੰਘ ਬੌਡੇ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧ 'ਚ ਪਿੰਡ ਦੇ ਗੁਰਦੁਆਰਾ ਸ੍ਰੀ ਗੰਗਾਸਾਗਰ ਸਾਹਿਬ ਵਿਖੇ ਰੱਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ 'ਚ ਪਿੰਡ ਦੇ ਪਤਵੰਤਿਆਂ ਵੱਲੋਂ ਉਕਤ ਦੋਵਾਂ ਐਥਲੀਟਾਂ ਨੂੰ ਇਸ ਰਿਕਾਰਡ ਕਾਰਨਾਮੇ ਲਈ ਨਗਦ ਰਾਸ਼ੀ ਅਤੇ ਯਾਦਗਾਰੀ ਚੰਨ੍ਹਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਰਾਜ ਸਿੰਘ ਤਲਵੰਡੀ, ਨਰਿੰਦਰ ਸਿੰਘ ਗਰੇਵਾਲ ਅਤੇ ਸਾਬਕਾ ਸਰਪੰਚ ਮੋਹਣ ਸਿੰਘ ਤਲਵੰਡੀ ਨੇ ਦੱਸਿਆ ਕਿ ਸੰਤੋਖ ਸਿੰਘ ਿਢੱਲੋਂ ਕੁਲਵਿੰਦਰ ਸਿੰਘ ਗਰੇਵਾਲ, ਨਰਿੰਦਰ ਸਿੰਘ ਗਰੇਵਾਲ, ਸਾਬਕਾ ਸਰਪੰਚ ਮੋਹਣ ਸਿੰਘ ਤਲਵੰਡੀ, ਕਰਮਜੀਤ ਮਨੀਲਾ, ਪਰਮਜੀਤ ਸਿੰਘ ਚਕਰ, ਨੰਬਰਦਾਰ ਬੂਟਾ ਸਿੰਘ, ਕੁਲਵਿੰਦਰ ਸਿੰਘ ਿਢੱਲੋਂ, ਗਗਨਦੀਪ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।