ਜਥੇ. ਮਹਿੰਦਰ ਸਿੰਘ ਈਸਾਪੁਰ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ
ਢਿੱਲੋਂ ਵੱਲੋਂ ਜਥੇ. ਮਹਿੰਦਰ ਸਿੰਘ ਈਸਾਪੁਰ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ
Publish Date: Mon, 04 May 2026 09:36 PM (IST)
Updated Date: Tue, 05 May 2026 04:18 AM (IST)

ਵਿਧਾਨ ਸਭਾ ਚੋਣਾਂ ਚ ਪੰਜਾਬ ਦੀ ਜਨਤਾ ਸੱਤਾਧਾਰੀਆਂ ਨੂੰ ਸਿਖਾਏਗੀ ਸਬਕ : ਢਿੱਲੋਂ ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ ਸਮਰਾਲਾ : ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ’ਚ ਵਿਸਥਾਰ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਵੱਲੋਂ ਪਾਰਟੀ ਦੇ ਮਿਹਨਤੀ, ਜੁਝਾਰੂ ਅਤੇ ਪਾਰਟੀ ਪ੍ਰਤੀ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਜਥੇਦਾਰ ਮਹਿੰਦਰ ਸਿੰਘ ਈਸਾਪੁਰ ਨੂੰ ਹਲਕਾ ਸਮਰਾਲਾ ਤੋਂ ਬੀਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਢਿੱਲੋਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ, ਜੋ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਹਰੇਕ ਵਰਕਰ ਨੂੰ ਉਸ ਦੁਆਰਾ ਕੀਤੇ ਕਾਰਜਾਂ ਨੂੰ ਮੁੱਖ ਰੱਖਕੇ ਅਹੁਦਾ ਦੇ ਕੇ ਨਿਵਾਜਦੀ ਹੈ, ਅੱਜ ਸਾਡੇ ਸਤਿਕਾਰਯੋਗ ਜਥੇਦਾਰ ਮਹਿੰਦਰ ਸਿੰਘ ਈਸਾਪੁਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੂਰੇ ਸਮਰਾਲਾ ਹਲਕੇ ਦਾ ਬੀ. ਸੀ. ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ ਤਾਂ ਜੋ ਬੀ. ਸੀ. ਵਰਗ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਨੂੰ ਧਿਆਨ ਵਿੱਚ ਰੱਖਕੇ ਇੱਕ ਪਲੇਟਫਾਰਮ ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਅੱਜ ਕੱਲ ਪੰਜਾਬ ਦੀ ਮੌਜੂਦਾ ਸਰਕਾਰ ਦੇ ਹਾਲਾਤ ਹਨ, ਇਸ ਤਰ੍ਹਾਂ ਲੱਗ ਰਿਹਾ ਹੈ ਕਿ 2027 ਦੀਆਂ ਚੋਣਾਂ ਵਿੱਚ ਇਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜਮਾਨਤਾਂ ਵੀ ਬਚਾਉਣੀਆਂ ਔਖੀਆਂ ਹੋ ਜਾਣਗੀਆਂ ਅਤੇ ਪੰਜਾਬ ਦੇ ਲੋਕ ਸੱਤਾਧਾਰੀਆਂ ਨੂੰ ਪੂਰਾ ਸਬਕ ਸਿਖਾਉਣਗੇ, ਕਿਉਂਕਿ ਪਿਛਲੇ ਸਾਢੇ 4 ਸਾਲ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਦੇ ਮੂੰਹ ਤੋਂ ਸਿਰਫ ਚੁਟਕਲੇ ਹੀ ਸੁਣੇ ਹਨ, ਪੰਜਾਬ ਦੇ ਵਿਕਾਸ ਸਬੰਧੀ ਸੰਜੀਦਾ ਹੋ ਕੇ ਉਨ੍ਹਾਂ ਕੋਈ ਵੀ ਕੰਮ ਨਹੀਂ ਕੀਤਾ। ਇਸ ਕਾਰਨ ਪੰਜਾਬ ਦੇ ਲੋਕ ਹੁਣ ਇਸ ਚੁਟਕਲਿਆਂ ਦੀ ਸਰਕਾਰ ਤੋਂ ਅੱਕ ਚੁੱਕੇ ਹਨ, ਅੱਜ ਉਸ ਘੜੀ ਨੂੰ ਪਛਤਾ ਰਹੇ ਹਨ, ਜਦੋਂ ਇਨ੍ਹਾਂ ਦੇ ਪਿੱਛੇ ਲੱਗ ਪੰਜਾਬ ਦਾ ਭਲਾ ਸੋਚਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਨਹੀਂ ਪਾਈਆਂ ਸਨ, ਹੁਣ ਪੰਜਾਬ ਦੇ ਲੋਕ ਉਸ ਘੜੀ ਦੇ ਇੰਤਜਾਰ ਵਿੱਚ ਕਦੋਂ ਵੋਟਾਂ ਪੈਣ, ਪੰਜਾਬ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ। ਉਨ੍ਹਾਂ ਮੁੜ ਆਮ ਆਦਮੀ ਪਾਰਟੀ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਇੱਕ ਜਿੰਮੇਵਾਰ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਜੋ ਕੁਝ ਕੀਤਾ ਕਿਸੇ ਤੋਂ ਲੁਕਿਆ ਨਹੀਂ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਈਸਾਪੁਰ ਨੇ ਬੀ. ਸੀ. ਵਿੰਗ ਦਾ ਪ੍ਰਧਾਨ ਬਣਨ ਉਪਰੰਤ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਵਿਊਂਤਬੰਦੀ ਨਾਲ ਹਲਕਾ ਸਮਰਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਮ ਕੀਤਾ ਜਾ ਰਿਹਾ ਹੈ, ਹਰੇਕ ਵਰਗ ਨਾਲ ਰਾਬਤਾ ਕਾਇਮ ਕਰਨ ਲਈ ਹਰੇਕ ਵਿੰਗ ਨੂੰ ਅਲੱਗ ਤੋਂ ਪਲੇਟਫਾਰਮ ਦਿੱਤਾ ਜਾ ਰਿਹਾ ਹੈ ਤਾਂ ਜੋ ਹਰੇਕ ਵਿਅਕਤੀ ਦਾ ਕੰਮ ਮੌਕੇ ਤੇ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਬੀਸੀ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਬਲਾਕ ਅਤੇ ਪਿੰਡ ਪੱਧਰ ਤੱਕ ਇਕਾਈਆਂ ਬਣਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਾਉਣਗੇ ਤੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਵੱਡੀ ਲੀਡ ਨਾਲ ਜਿੱਤਾ ਕੇ ਵਿਧਾਨ ਸਭਾ ’ਚ ਭੇਜਣਗੇ। ਇਸ ਮੌਕੇ ਜਸਮੇਲ ਸਿੰਘ ਬੌਂਦਲੀ, ਹਰਜਤਿੰਦਰ ਸਿੰਘ ਬਾਜਵਾ ਐੱਸਜੀਪੀਸੀ, ਡਾ. ਪਰਵਿੰਦਰ ਸਿੰਘ ਬੱਲੀ, ਦਰਸ਼ਨ ਸਿੰਘ ਨੰਬਰਦਾਰ ਮਿੱਠੇਵਾਲ, ਹਰਜੋਤ ਸਿੰਘ ਮਾਂਗਟ, ਹਰਜੀਤ ਸਿੰਘ ਸ਼ੇਰੀਆਂ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਕੁਲਦੀਪ ਸਿੰਘ ਜਾਤੀਵਾਲ ਸਰਕਲ ਜਥੇਦਾਰ, ਸੁਰਿੰਦਰ ਸਿੰਘ ਬਿੱਟੂ ਬੇਦੀ ਸਮਰਾਲਾ, ਕੈਪਟਨ ਹਰਜਿੰਦਰ ਸਿੰਘ, ਬੇਅੰਤ ਸਿੰਘ ਬਲਾਲਾ ਸਰਕਲ ਪ੍ਰਧਾਨ, ਗੁਰਚਰਨ ਸਿੰਘ ਮੰਡ ਜੋਧਵਾਲ, ਮੋਹਣ ਸਿੰਘ ਈਸਾਪੁਰ, ਮੁਖਤਿਆਰ ਸਿੰਘ, ਗੁਰਮੁੱਖ ਸਿੰਘ ਨੰਬਰਦਾਰ ਦੌਲਤਪੁਰ, ਜਗੀਰ ਸਿੰਘ ਨੰਬਰਦਾਰ ਦੌਲਤਪੁਰ, ਸੁੱਚਾ ਸਿੰਘ ਸਾਬਕਾ ਸਰਪੰਚ ਦੌਲਤਪੁਰ, ਮਹਿੰਦਰ ਸਿੰਘ ਸੈਂਸੋਵਾਲ ਕਲਾਂ, ਜਸਵੀਰ ਸਿੰਘ ਨੰਬਰਦਾਰ ਸੈਂਸੋਵਾਲ ਕਲਾਂ, ਗੁਰਨਾਮ ਸਿੰਘ ਸੈਂਸੋਵਾਲ ਕਲਾਂ, ਚਰਨਜੀਤ ਸਿੰਘ ਲੱਖੋਵਾਲ ਕਲਾਂ, ਜਸਪਾਲ ਸਿੰਘ ਪੂੰਨੀਆਂ, ਮੇਵਾ ਸਿੰਘ ਰਾਣਵਾਂ, ਹਰਦੀਪ ਸਿੰਘ ਬਹਿਲੋਲਪੁਰ, ਮਨਜੀਤ ਸਿੰਘ ਸਰਪੰਚ ਸ਼ਤਾਬਗੜ੍ਹ, ਜੋਗਿੰਦਰ ਸਿੰਘ ਪੋਲਾ, ਮਾਨ ਸਿੰਘ ਬੁਰਜ ਪਵਾਤ, ਗੁਰਨਾਮ ਸਿੰਘ ਬੁਰਜ ਪਵਾਤ, ਐਡਵੋਕੇਟ ਗੁਰਮੀਤ ਸਿੰਘ ਮਿੱਠੇਵਾਲ, ਨਿਸ਼ਾਨ ਸਿੰਘ ਮਾਣੇਵਾਲ, ਸੁਰਮੁੱਖ ਸਿੰਘ, ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਪਰਮਜੀਤ ਸਿੰਘ ਗਾਂਧੀ ਖੇੜਾ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।