ਡੀਆਈਜੀ ਗੋਇਲ ਨੇ ਪੁਲਿਸ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ ਡੀਆਈਜੀ ਗੋਇਲ ਨੇ ਪੁਲਿਸ ਕਰਮਚਾਰੀਆਂ ਨੂੰ ਨਕਦ ਇਨਾਮ, ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
Publish Date: Tue, 14 Jul 2026 08:09 PM (IST)
Updated Date: Wed, 15 Jul 2026 04:10 AM (IST)
ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਤੇ ਐੱਸਐੱਸਪੀ ਦਰਪਣ ਆਹਲੂਵਾਲੀਆ ਵੱਲੋਂ ਦੋਰਾਹਾ ਥਾਣੇ ਦਾ ਅਚਨਚੇਤ ਨਿਰੀਖਣ ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਬੀਤੀ ਰਾਤ ਲੁਧਿਆਣਾ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਨੇ ਰਾਤ ਸਮੇ ਖੰਨਾ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਦੋਰਾਹਾ ਦਾ ਗੈਰ-ਰਸਮੀ ਨਿਰੀਖਣ ਕੀਤਾ ਗਿਆ ਇਸ ਤੋਂ ਬਾਅਦ ਪੂਰੇ ਪੁਲਿਸ ਜਿਲੇ ਥਾਣੇ ਆ ਚੌਂਕੀਆਂ ਤੇ ਥਾਂ ਥਾਂ ਤੇ ਲੱਗੇ ਹਾਈ ਟੈਕਨਾਕਿਆਂ ਦੀ ਬਰੀਕੀ ਨਾਲ ਜਾਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਸੁਰੱਖਿਆ ਲਈ ਤੱਤ ਪਰ ਹੈ, ਪੂਰੇ ਪੁਲਿਸ ਜਿਲ੍ਹਾ ਖੰਨੇ ’ਚ ਕਾਨੂੰਨ ਦੀ ਸਥਿਤੀ ਬਰਕਰਾਰ ਹੈ, ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ੀਆਂ ਵਿਰੁੱਧ ਚਲਾਈ ਗਈ ਹੈ, ਜਿਸ ਦਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈl ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਡੀਜੀ ਗੌਰਵ ਯਾਦਵ ਸਮੇਂਤ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਤੇ ਐੱਸਐੱਸਪੀਜ਼ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ ਦਿੱਤੇ ਗਏ l ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜ ਦਿੱਤਾ ਹੈ। ਇਸ ਮੁਹਿੰਮ ਵਿੱਚ ਕੋਈ ਵੀ ਢਿੱਲ ਨਾ ਵਰਤਣ ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿੱਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ ਤਾਂ ਜੋ ਇਸ ਰਫ਼ਤਾਰ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਨਸ਼ਿਆਂ ਵਿਰੁੱਧ ਫੈਸਲਾਕੁਨ ਜਿੱਤ ਹਾਸਲ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਸਾਰੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਮੀਨੀ ਪੱਧਰ ਤੇ ਕਾਰਵਾਈ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਿਰੰਤਰ ਜਾਰੀ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਆਓ ਆਪਾਂ ਸਾਰੇ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਈਏ। ਇਸ ਮੌਕੇ ਉਨ੍ਹਾਂ ਨਾਲ ਖੰਨਾ ਦੇ ਐਸਐਸਪੀ. ਡਾ. ਦਰਪਣ ਆਹਲੂਵਾਲੀਆ ਵੀ ਮੌਜੂਦ ਸਨ। ਥਾਣੇ ਵਿਚ ਤੈਨਾਤ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਨਾ ਸਿਰਫ਼ ਥਾਣੇ ਦੇ ਰਿਕਾਰਡ ਅਤੇ ਕੰਮਕਾਜ ਦੀ ਪੜਤਾਲ ਕੀਤੀ, ਸਗੋਂ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਵੱਖ-ਵੱਖ ਪੁਲਿਸ ਨਾਕਿਆਂ ਤੇ ਜਾ ਕੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਅਧਿਕਾਰੀਆਂ ਨੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੀ ਸੰਚਾਲਨ ਤਿਆਰੀ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ’ਚ ਪੁਲਿਸ ਦੀ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡੀਆਈਜੀ ਸੰਦੀਪ ਗੋਇਲ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੁਰੱਖਿਆ ਦ੍ਰਿਸ਼ ਦੇ ਮੱਦੇਨਜ਼ਰ ਹਰ ਸਮੇਂ ਪੂਰੀ ਤਰ੍ਹਾਂ ਚੌਕਸ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੁਲਿਸ ਸਟੇਸ਼ਨ ਦੇ ਰਿਕਾਰਡ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ ਅਤੇ ਡਿਊਟੀ ਦੌਰਾਨ ਅਨੁਸ਼ਾਸਨ , ਪੇਸ਼ੇਵਰਤਾ ਤੇ ਸਮਰਪਣ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣ ਤੇ ਜ਼ੋਰ ਦਿੱਤਾ। ਨਿਰੀਖਣ ਦੌਰਾਨ ਜੋ ਪੁਲਿਸ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਸੁਚੇਤ ਅਤੇ ਪੂਰੀ ਤਰ੍ਹਾਂ ਵਚਨਬੱਧ ਪਾਏ ਗਏ, ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਉੱਚ ਅਧਿਕਾਰੀਆਂ ਵੱਲੋਂ ਨਕਦ ਇਨਾਮ ਦਿੱਤੇ ਗਏ। ਡੀਆਈਜੀ ਨੇ ਕਿਹਾ ਕਿ ਅਜਿਹੇ ਇਨਾਮਾਂ ਦਾ ਉਦੇਸ਼ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਇਸੇ ਪੱਧਰ ਦੀ ਤਨਦੇਹੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਹੈ।