- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਆਈਜੀ ਲੁਧਿਆਣਾ ਰੇਂਜ ਵੱਲੋਂ ਮਾਛੀਵਾੜਾ ਥਾਣਾ ਦਾ ਅਚਨਚੇਤ ਨਿਰੀਖਣ

ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ
ਸ੍ਰੀ ਮਾਛੀਵਾੜਾ ਸਾਹਿਬ : ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਵੱਲੋਂ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਐੱਸਪੀ (ਐੱਚ) ਖੰਨਾ ਹਰਦਪਿੰਦਰ ਕੌਰ ਗਿੱਲ, ਡੀਐੱਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਅਤੇ ਐੱਸਐੱਚਓ ਮਾਛੀਵਾੜਾ ਸਾਹਿਬ ਚਰਨਜੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ। ਨਿਰੀਖਣ ਦੌਰਾਨ ਡੀਆਈਜੀ ਗੋਇਲ ਵੱਲੋਂ ਥਾਣੇ ’ਚ ਰੱਖੇ ਜਾਂਦੇ ਵੱਖ-ਵੱਖ ਸਰਕਾਰੀ ਰਿਕਾਰਡ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਪੁਲਿਸ ਦੇ ਰੋਜ਼ਾਨਾ ਕੰਮਕਾਜ, ਪ੍ਰਬੰਧਕੀ ਵਿਵਸਥਾ ਅਤੇ ਕਾਨੂੰਨ ਲਾਗੂ ਕਰਨ ਸਬੰਧੀ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਇਲਾਕੇ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਇਸ ਮੌਕੇ ਡੀਆਈਜੀ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਪੁਲਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਇਲਾਕਿਆਂ ਦੀ ਸੁਰੱਖਿਆ ਵਿਵਸਥਾ, ਪੁਲਸ ਦੀ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਸਬੰਧੀ ਕਿਸੇ ਵੀ ਪੱਧਰ ’ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।