ਸਤੀਸ਼ ਗੁਪਤਾ, ਚੌਕੀਮਾਨ : ਖ਼ਾਲਸਾ ਕਾਲਜ ਫ਼ਾਰ ਵੋਮੈਨ ਸਿੱਧਵਾਂ ਖੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ 'ਚ ਪਦਮਸ਼੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰਰੀਸ਼ਦ ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਡਾ. ਭੁਪਿੰਦਰ ਕੌਰ ਵੀ ਵਿਸ਼ੇਸ ਤੌਰ 'ਤੇ ਪੁੱਜੇ। ਪਿ੍ਰੰਸੀਪਲ ਪ੍ਰਰੋ. ਗੁਰਿੰਦਰ ਕੌਰ ਸੰਧੂ ਨੇ ਮੁੱਖ ਮਹਿਮਾਨ ਦਾ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ। ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਦੁਆਰਾ ਸ਼ਮ੍ਹਾਂ ਰੌਸ਼ਨ ਕਰਨ ਦੇ ਨਾਲ-ਨਾਲ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਸਾਹਿਤਕ, ਅਕਾਦਮਿਕ ਸੱਭਿਆਚਾਰਕ, ਧਾਰਮਿਕ ਤੇ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਵਿਦਿਆਰਥਣਾਂ ਨੇ ਸੱਭਿਆਚਾਰਕ ਰੰਗਾਰੰਗ ਪ੍ਰਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ 'ਚ ਟਰੱਸਟ ਦੇ ਮੈਨੇਜਰ ਹਰਮੇਲ ਸਿੰਘ, ਡਾ. ਹਰਦੀਪ ਸਿੰਘ ਸੁਰ, ਪਿ੍ਰੰਸੀਪਲ ਡਾ. ਐੱਸਕੇ ਨਾਇਕ, ਡਾ. ਅਮਨਦੀਪ ਕੌਰ, ਜਤਿੰਦਰ ਕੌਰ ਤੇ ਪਵਨ ਸੂਦ ਵੀ ਵਿਸ਼ੇਸ਼ ਤੌਰ 'ਤੇ ਪੁੱਜੇ। ਸਮਾਗਮ ਦੇ ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਨੇ ਵਿਦਿਆਰਥਣਾਂ ਦੇ ਮੁਖਾਤਿਬ ਹੁੰਦਿਆਂ ਉਨ੍ਹਾਂ ਨੂੰ ਵਿਦਿਆਰਥੀ ਜੀਵਨ 'ਚ ਪੁਸਤਕਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਇਕ ਚੰਗੀ ਪੁਸਤਕ ਮਨੁੱਖੀ ਮਨ ਨੂੰ ਜਾਗਿ੍ਤ ਕਰਨ ਦੇ ਨਾਲ-ਨਾਲ ਚੰਗੀ ਜੀਵਨ ਜਾਚ ਸਿਖਾਉਣ 'ਚ ਸਹਾਇਕ ਸਿੱਧ ਹੁੰਦੀ ਹੈ। ਇਸ ਮੌਕੇ ਡਾ. ਹਰਦੀਪ ਸਿੰਘ ਸੁਰ, ਡਾ. ਇਕਬਾਲਜੀਤ ਕੌਰ ਗਰੇਵਾਲ ਤੇ ਪ੍ਰਰੋ. ਇੰਦਰਜੀਤ ਕੌਰ ਹਾਜ਼ਰ ਸਨ।