‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਥਕ ਇਕੱਠ ਸਬੰਧੀ ਕੀਤੀ ਚਰਚਾ
ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਦੌਰਾਨ ਪੰਥਕ ਇਕੱਤਰਤਾ ਦੀਆਂ ਤਿਆਰੀਆਂ ਸਬੰਧੀ ਚਰਚਾ
Publish Date: Wed, 22 Apr 2026 08:51 PM (IST)
Updated Date: Thu, 23 Apr 2026 04:10 AM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲੁਧਿਆਣਾ ਵਿਖੇ 26 ਅਪ੍ਰੈਲ ਨੂੰ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਮੀਟਿੰਗ ਦੌਰਾਨ ਲੁਧਿਆਣਾ ਦੇ ਅਬਜਰਵਰ ਪ੍ਰਿਥੀਪਾਲ ਸਿੰਘ, ਸੀਨੀਅਰ ਪਾਰਟੀ ਆਗੂ ਰਾਜੀਵ ਕੁਮਾਰ ਲਵਲੀ, ਜਸਵੰਤ ਸਿੰਘ ਚੀਮਾ, ਇੰਦਰਜੀਤ ਸਿੰਘ ਐਡਵੋਕੇਟ, ਗੁਰਪ੍ਰੀਤ ਸਿੰਘ ਸੋਨੂੰ ਪਹੁੰਚੇ ਅਤੇ ਇਸ ਇਕੱਤਰਤਾ ਨੂੰ ਸਫ਼ਲ ਕਰਨ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਗਈਆਂ।ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿਥੀਪਾਲ ਸਿੰਘ ਅਤੇ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ 26 ਅਪ੍ਰੈਲ ਦਿਨ ਐਤਵਾਰ ਨੂੰ ਆਸ਼ਾ ਰਾਣੀ ਪਾਰਕ 33 ਫੁੱਟਾ ਰੋਡ ਨੇੜੇ ਰਾਮ ਨਗਰ ਮੁੰਡੀਆ ਕਲਾਂ ਲੁਧਿਆਣਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਪੰਥਕ ਇਕੱਤਰਤਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਸੂਬੇ ਦੇ ਮੌਜੂਦਾ ਹਾਲਾਤਾਂ ਤੋਂ ਤੰਗ ਤੇ ਪਰੇਸ਼ਾਨ ਲੋਕ ਵੱਡਾ ਸਿਆਸੀ ਬਦਲ ਲਿਆਉਣਾ ਚਾਹੁੰਦੇ ਹਨ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣਨ ਜਾ ਰਹੀ ਪੰਥਕ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ। ਪਾਰਟੀ ਆਗੂਆਂ ਨੇ ਕਿਹਾ ਕਿ ਪੰਥਕ ਇਕੱਤਰਤਾ ਨੂੰ ਲੈ ਕੇ ਲੋਕਾਂ ਤੋਂ ਮਿਲ ਰਿਹਾ ਭਰਵਾ ਹੁੰਗਾਰਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਉੱਪਰ ਮੋਹਰ ਲਗਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਦਰਸ਼ਨ ਸਿੰਘ ਪੰਚ, ਪ੍ਰਗਟ ਸਿੰਘ, ਰਿੰਕੂ ਰਠੌਰ, ਮਧੂ ਸੂਦਨ, ਅਵਤਾਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਜੋਰਾ ਸਿੰਘ, ਮਨਮੋਹਨ ਸਿੰਘ, ਜਸਰਾਜ ਸਿੰਘ, ਜਸਵੀਰ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਚਰਨ ਸਿੰਘ ਚੌਹਾਨ ਸ਼ੁਭ ਸ਼ਰਮਾ ਹਰਮੀਤ ਸਿੰਘ, ਦਾਨ ਸਿੰਘ ਵੀ ਮੌਜੂਦ ਰਹੇ।