ਯੂਥ ਆਗੂਆਂ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਵਿਚਾਰਧਾਰਾ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ ਚਰਚਾ
ਯੂਥ ਆਗੂਆਂ ਦੇ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਵਿਚਾਰਧਾਰਾ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ ਚਰਚਾ
Publish Date: Tue, 03 Mar 2026 09:24 PM (IST)
Updated Date: Wed, 04 Mar 2026 04:15 AM (IST)

- ਢਿੱਲੋਂ ਤੇ ਭਿੰਦਾ ਵੱਲੋਂ ਅਕਾਲੀ ਦਲ ਦੀ ਇਤਿਹਾਸਕ ਵਿਰਾਸਤ ਤੇ ਕੁਰਬਾਨੀਆਂ ਬਾਰੇ ਨੌਜਵਾਨਾਂ ਨੂੰ ਜਾਣੂੰ ਕਰਵਾਉਣ ਦਾ ਐਲਾਨ ਫੋਟੋ- 36 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਲੋਕ ਸਭਾ ਹਲਕਾ ਲੁਧਿਆਣਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਯੂਥ ਵਰਗ ਨੂੰ ਜ਼ਿਆਦਾ ਤੋਂ ਜ਼ਿਆਦਾ ਜੋੜਨ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਯੂਥ ਅਕਾਲੀ ਦਲ ਦੇ ਆਗੂ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਵਰਕਰ ਹਨ। ਜਿਨ੍ਹਾਂ ਵੱਲੋਂ ਹਰ ਬੂਥ ਤੇ ਵਾਰਡ ਪੱਧਰ ’ਤੇ ਸੰਗਠਨ ਨੂੰ ਸਰਗਰਮ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾਵੇ। ਜਿਸ ਲਈ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਾਕਾਰਾਤਮਕ ਸੋਚ ਤੇ ਉਰਜਾ ਪਾਰਟੀ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਯੂਥ ਆਗੂਆਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ ਅਤੇ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਰਾਜਨੀਤਿਕ ਸਰਗਰਮੀਆਂ ਅਤੇ ਪ੍ਰੋਗਰਾਮਾਂ ਦੀ ਰੂਪਰੇਖਾ ਵੀ ਤਿਆਰ ਕੀਤੀ ਗਈ। ਇਸ ਮੌਕੇ ਸਾਰੇ ਆਗੂਆਂ ਨੇ ਇਕਜੁੱਟਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲਗਨ ਨਾਲ ਹੀ ਸ੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਉਣ ਵਾਲੇ ਸਮੇਂ ਵਿੱਚ ਨਵੀਆਂ ਉੱਚਾਈਆਂ ਛੂਹੇਗੀ ਅਤੇ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਵਿਕਲਪ ਵਜੋਂ ਉਭਰੇਗੀ। ਇਸ ਮੌਕੇ ਕੁਲਦੀਪ ਸਿੰਘ ਖਾਲਸਾ, ਨੂਰਜੋਤ ਸਿੰਘ ਮੱਕੜ, ਮੁੱਖ ਬੁਲਾਰਾ ਯੂਥ ਅਕਾਲੀ ਦਲ ਪੰਜਾਬ ਪ੍ਰਭਜੋਤ ਸਿੰਘ ਧਾਲੀਵਾਲ, ਬੁਲਾਰਾ ਯੂਥ ਅਕਾਲੀ ਦਲ ਪੰਜਾਬ ਜਤਿੰਦਰ ਸਿੰਘ ਖਾਲਸਾ, ਰਖਵਿੰਦਰ ਸਿੰਘ ਗਾਬੜੀਆ, ਕੁਲਵਿੰਦਰ ਸ਼ਰਮਾ ਕਿੰਦਾ, ਮਨਮੋਹਨ ਸਿੰਘ ਮਨੀ, ਸਿਮਰਨ ਉਬਰਾਏ, ਕਰਨਵੀਰ ਸਿੰਘ, ਰਤਨ ਬੜੈਚ, ਬਲਵਿੰਦਰ ਡੁਲਗਚ, ਕਮਲ ਅਰੋੜਾ ਕੌਂਸਲਰ, ਲਵ ਦ੍ਰਾਵਿੜ ਆਦਿ ਹਾਜ਼ਰ ਸਨ।