- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲਾ ਕਾਂਗਰਸ ਕਮੇਟੀ ਵੱਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਨੀਤ ਬਾਵਾ, ਪੰਜਾਬੀ ਜਾਗਰਣ
ਲੁਧਿਆਣਾ : ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਜਗਰਾਉ ਪੁਲ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ, ਸੁਖਦੇਵ ਥਾਪਰ ਦੇ ਸ਼ਹੀਦੀ ਦਿਵਸ ਦੇ ਸਬੰਧੀ ਸ਼ਰਧਾਜ਼ਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ਼ਹੀਦੇ ਆਜ਼ਮ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ , ਸੁਖਦੇਵ ਥਾਪਰ ਦੇ ਬੁੱਤਾਂ ਉੱਪਰ ਫੁੱਲਾਂ ਦੀਆਂ ਮਾਲਾਵਾਂ ਚੜਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਸੰਜੇ ਤਲਵਾੜ ਅਤੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਨੇ ਦੱਸਿਆ ਕਿ ਅੱਜ ਦਾ ਦਿਨ ਇਤਿਹਾਸ ਦੇ ਪੰਨਿਆ ਵਿੱਚ ਹਮੇਸ਼ਾ ਲਈ ਕੈਦ ਹੋ ਚੁੱਕਾ ਹੈ।
ਅੱਜ ਦਾ ਦਿਨ ਸਾਰਾ ਭਾਰਤ ਸ਼ਹੀਦੀ ਦਿਵਸ ਦੇ ਤੌਰ ’ਤੇ ਇਨ੍ਹਾਂ ਮਹਾਨ ਸ਼ਹੀਦਾ ਨੂੰ ਸ਼ਰਧਾਂਜਲੀ ਭੇਟ ਕਰਕੇ ਮਨਾਉਂਦਾ ਹੈ, ਕਿਉਂਕਿ ਇਨ੍ਹਾਂ ਸ਼ਹੀਦਾਂ ਨੇ ਅੱਜ ਦੇ ਦਿਨ ਫਾਂਸੀ ਦੇ ਰੱਸੇ ਨੂੰ ਚੁੰਮਕੇ ਦੇਸ਼ ਲਈ ਫਾਂਸੀ ’ਤੇ ਚੜਕੇ ਸ਼ਹੀਦੀ ਦਿੱਤੀ ਸੀ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾ ਦੇ ਸੁਪਨਿਆ ਨੂੰ ਸਕਾਰ ਕਰਨ ਵਿੱਚ ਅਸਫਲ ਨਜ਼ਰ ਆ ਰਹੀਆ ਹਨ।ਪੰਜਾਬ ਵਿੱਚ ਬੇਸ਼ੱਕ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਅਤੇ ਸਰਕਾਰੀ ਦਫਤਰਾ ਵਿੱਚ ਸ਼ਹੀਦ ਭਗਤ ਸਿੰਘ ਜੀ ਦੀਆ ਤਸਵੀਰਾਂ ਲਗਾਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਪੰਜਾਬ ਦੀ ਜਨਤਾ ਨੂੰ ਵਿਸ਼ਵਾਸ ਦਿਵਾਇਆ ਸੀ, ਪਰ ਜ਼ਮੀਨੀ ਪੱਧਰ ਤੇ ਲੋਕ ਪੱਖੀ ਅਤੇ ਇਨਸਾਫ਼ ਪਸੰਦ ਰਾਜ ਦੀ ਕੋਈ ਸੰਭਾਵਨਾ ਅਜੇ ਤੱਕ ਸਰਕਾਰ ਵੱਲੋਂ ਲੋਕਾਂ ਨੂੰ ਨਜ਼ਰ ਨਹੀ ਆ ਰਹੀ।
ਨੌਕਰੀਆਂ ਮੰਗ ਰਹੇ ਬੇਰੋਜਗਾਰਾਂ ਨੂੰ ਸੋਟੀਆਂ ਨਾਲ ਕੁੱਟਿਆ ਜਾ ਰਿਹਾ ਹੈ, ਕਤਲ ਅਤੇ ਖੁਦਕੁਸ਼ੀਆਂ ਵੱਧ ਰਹੀਆਂ ਹਨ, ਚਿੱਟਾ ਸ਼ਰੇਆਮ ਵਿੱਕ ਰਿਹਾ ਹੈ, ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਵਿਦੇਸ਼ੀ ਕੰਪਨਿਆਂ ਨੂੰ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਲਈ ਸੱਦਿਆ ਜਾ ਰਿਹਾ ਹੈ। ਮਤਲਬ ਇਹ ਹੈ ਕਿ ਸਰਕਾਰ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਨਾਮ ਵਰਤ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਲੋਕ ਪੰਜਾਬ ਦੇ ਖਰਾਬ ਹੋ ਰਹੇ ਹਲਾਤਾ ਦੇ ਕਾਰਨ ਡਰ ਦੇ ਮਾਹੌਲ ਵਿੱਚ ਸਾਹ ਲੈਣ ਲਈ ਮਜਬੂਰ ਹਨ ਅਤੇ ਸਰਕਾਰ ਤੋਂ ਦੁਖੀ ਹਨ ਦੇਸ਼ ਤੇ ਪੰਜਾਬ ਦੇ ਲੋਕਾਂ ਦੀ ਅੱਜ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ, ਸ਼ਿਵਰਾਮ ਹਰੀ ਰਾਜਗੁਰੂ ਜੀ, ਸੁਖਦੇਵ ਥਾਪਰ ਜੀ ਦੇ ਅਸਲ ਆਜ਼ਾਦੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਦਾ ਡੱਟਕੇ ਵਿਰੋਧ ਕਰਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਕੇ ਦੇਸ਼ ਨੂੰ ਤਰੱਕੀ ਵੱਲ ਲੈ ਕੇ ਜਾਣ ਲਈ ਆਪਣਾ ਯੋਗਦਾਨ ਦੇਣ, ਕਿਉਂਕਿ ਦੇਸ਼ ਵਾਸੀਆਂ ਦੇ ਯੋਗਦਾਨ ਤੋਂ ਬਿਨਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁਸ਼ਕਿਲ ਹੈ।ਇਸ ਸ਼ਰਧਾਂਜ਼ਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰਾ ਅਤੇ ਵਰਕਰਾ ਨੇ ਸ਼ਾਮਿਲ ਹੋ ਕੇ ਇਹਨਾਂ ਮਹਾਨ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
--