ਡਾ. ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਮੋਮਬੱਤੀ ਮਾਰਚ
ਜ਼ਿਲ੍ਹਾ ਕਾਂਗਰਸ ਨੇ ਡਾ. ਰੰਧਾਵਾ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਇਨਸਾਫ ਦੁਆਉਣ ਲਈ ਮੋਮਬੱਤੀ ਮਾਰਚ ਕੱਢਿਆ
Publish Date: Tue, 24 Mar 2026 07:37 PM (IST)
Updated Date: Tue, 24 Mar 2026 07:40 PM (IST)

ਡਾ. ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਤੇ ਕਾਂਗਰਸ ਵੱਲੋਂ ਸ਼ੰਘਰਸ ਨੂੰ ਹੋਰ ਤੇਜ਼ ਕਰਨ ਦਾ ਐਲਾਨ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਆਦੇਸ਼ ਅਨੁਸਾਰ ਡਾ.ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ। ਇਹ ਮੋਮਬੱਤੀ ਮਾਰਚ ਟਿੱਬਾ ਰੋਡ ਦਫ਼ਤਰ ਤੋਂ ਜ਼ਿਲਾਂ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਅਤੇ ਸਾਬਕਾ ਮੰਤਰੀ ਰਾਕੇਸ਼ ਪਾਂਡੇ ਦੀ ਅਗਵਾਈ ਵਿੱਚ ਕੱਢਿਆ ਗਿਆ। ਮੋਮਬੱਤੀ ਮਾਰਚ ਨੂੰ ਸੰਬੋਧਨ ਕਰਦਿਆਂ ਪਾਂਡੇ, ਤਲਵਾੜ ਅਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਖੁਦਕੁਸ਼ੀ ਮਾਮਲੇ ਨੂੰ ਗੰਭੀਰਤਾ ਨਾਲ ਨਹੀ ਲੈ ਰਹੀ। ਦੋਸ਼ੀਆਂ ਨੰ ਬਚਾਉਣ ਲਈ ਠੋਸ ਕਾਰਵਾਈ ਨਹੀ ਕਰ ਰਹੀ। ਮੋਮਬੱਤੀ ਮਾਰਚ ’ਚ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਤੋਂ ਦੋਸ਼ੀਆਂ ਖਿਲਾਫ਼ ਬਣਦੀ ਜ਼ਰੂਰੀ ਤੇ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੋਮਬੱਤੀ ਰੋਸ ਮਾਰਚ ’ਚ ਪੰਜਾਬ ਦੀ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਯੋਗ ਕਦਮ ਚੁੱਕਣ ਲਈ ਵੀ ਜ਼ੋਰ ਦਿੱਤਾ ਗਿਆ, ਕਿਉਂਕਿ ਪੰਜਾਬ ਦਾ ਹਰ ਵਿਅਕਤੀ ਵਿਗੜੀ ਹੋਈ ਕਾਨੂੰਨ ਵਿਵਸਥਾ ਕਾਰਨ ਪ੍ਰੇਸ਼ਾਨ ਹੈ। ਉਹ ਡਰ ਦੇ ਮਾਹੌਲ ’ਚ ਜੀਅ ਰਿਹਾ ਹੈ। ਪੰਜਾਬ ਸਰਕਾਰ ਨੇ ਜੇਕਰ ਡਾ.ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਇਸ ਸ਼ੰਘਰਸ ਨੂੰ ਹੋਰ ਤੇਜ ਕਰੇਗੀ। ਇਸ ਮੋਮਬੱਤੀ ਮਾਰਚ ਵਿੱਚ ਹਲਕਾ ਲੁਧਿਆਣਾ ਪੂਰਬੀ ਅਤੇ ਹਲਕਾ ਲੁਧਿਆਣਾ ਉੱਤਰੀ ਦੇ ਬਲਾਕ ਪ੍ਰਧਾਨ ,ਕੌਂਸਲਰ, ਸਾਬਕਾ ਕੌਂਸਲਰ, ਵਾਰਡ ਇੰਚਾਰਜ, ਮੰਡਲ ਪ੍ਰਧਾਨ, ਵਾਰਡ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ, ਸੀਨੀਅਰ ਲੀਡਰਸ਼ਿਪ, ਸਮੂਹ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ।