ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਸੇਵਾ ਮੁਕਤ
ਸਿਵਲ ਸਰਜਨ ਦਫਤਰ ਤੋਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ
Publish Date: Fri, 27 Feb 2026 09:21 PM (IST)
Updated Date: Sat, 28 Feb 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਸਿਵਲ ਸਰਜਨ ਦਫਤਰ ਲੁਧਿਆਣਾ ਵਿਖੇ ਸੇਵਾ ਨਿਭਾਅ ਰਹੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਆਪਣੀ ਕਰੀਬ 38 ਸਾਲ ਦੀ ਸਰਕਾਰੀ ਸੇਵਾ ਤੋਂ ਬਾਅਦ ਸੇਵਾ ਮੁਕਤ ਹੋ ਗਏ। ਦਫ਼ਤਰ ਦੇ ਸਮੂਹ ਅਧਿਕਾਰੀ, ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਵੱਖ ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਸੇਵਾ ਨਿਭਾਈ। ਕਰੀਬ 38 ਸਾਲਾਂ ਦੀ ਨੌਕਰੀ ਦੌਰਾਨ ਉਨ੍ਹਾਂ ਬਠਿੰਡਾ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਅਤੇ ਚੰਡੀਗੜ੍ਹ ਵਿਖੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਦੇ ਸੇਵਾ-ਮੁਕਤੀ ਸਮਾਰੋਹ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਮੀਡੀਆ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਮਜ਼ਬੂਤ ਪੁਲ ਵਜੋਂ ਕੰਮ ਕੀਤਾ ਅਤੇ ਹਮੇਸ਼ਾਂ ਤੱਥਾਂ ਅਧਾਰਿਤ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਤਰਜੀਹ ਦਿੱਤੀ। ਕੋਰੋਨਾ ਕਾਲ ਦੌਰਾਨ ਵੀ ਉਨ੍ਹਾਂ ਨੇ ਸੇਵਾ ਨਿਭਾਊਣ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਲੋਕਾਂ ਦੀਆਂ ਸਹੂਲਤਾਂ ਲਈ ਸਮਰਪਿਤ। ਆਪਣੇ ਸੰਬੋਧਨ ਵਿੱਚ ਪਰਮਿੰਦਰ ਸਿੰਘ ਨੇ ਸਿਵਲ ਸਰਜਨ ਦਫਤਰ ਦੇ ਉੱਚ ਅਧਿਕਾਰੀਆਂ ਅਤੇ ਸਾਥੀ ਕਰਮਚਾਰੀਆਂ ਦਾ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਮਿਲਿਆ ਸਹਿਯੋਗ ਅਤੇ ਸਨਮਾਨ ਉਹ ਸਦਾ ਯਾਦ ਰੱਖਣਗੇ। ਸਮਾਰੋਹ ਦੇ ਅੰਤ ਵਿੱਚ ਪਰਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਤੋਹਫ਼ੇ ਭੇਂਟ ਕਰਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਮਾਰੋਹ ਵਿੱਚ ਮੌਜੂਦ ਸਨ। ਇਸ ਮੌਕੇ ਤੇ ਸਿਵਲ ਸਰਜਨ ਡਾ. ਰਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ.ਵਿਵੇਕ ਕਟਾਰੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸ਼ੀਤਲ ਨਾਰੰਗ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।