ਬੀਸੀ ਵਿੰਗ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ
ਜ਼ਿਲ੍ਹਾ ਪ੍ਰਧਾਨ ਖੰਗੂੜਾ ਨੇ ਬੀਸੀ ਵਿੰਗ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰਾਂ ਦਾ ਕੀਤਾ ਸਨਮਾਨ
Publish Date: Fri, 27 Feb 2026 11:00 PM (IST)
Updated Date: Sat, 28 Feb 2026 04:10 AM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ ਆਮ ਆਦਮੀ ਪਾਰਟੀ ਵੱਲੋਂ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਸਿੰਘ ਦੀ ਵਿਸ਼ੇਸ਼ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਨਵੇਂ ਚੁਣੇ ਗਏ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਲਈ ਵਧਾਈ ਦਿੱਤੀ ਗਈ ਤੇ ਭਵਿੱਖ ਵਿੱਚ ਪਾਰਟੀ ਦੀ ਮਜਬੂਤੀ ਲਈ ਡਟਕੇ ਕੰਮ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਨਵ ਨਿਯੁਕਤ ਕੋ-ਆਰਡੀਨੇਟਰ ਹਲਕਾ ਪੱਛਮੀ ਤੋਂ ਕਰਮਜੀਤ ਸਿੰਘ ਨਰੰਗਵਾਲ, ਹਲਕਾ ਆਤਮ ਨਗਰ ਤੋਂ ਅਵਤਾਰ ਸਿੰਘ ਕੰਡਾ, ਸੈਂਟਰ ਤੋਂ ਸਰਬਜੀਤ ਸਿੰਘ ਚੰਦ, ਲੁਧਿਆਣਾ ਪੂਰਬੀ ਤੋਂ ਕੇਸਰ ਚੌਧਰੀ, ਲੁਧਿਆਣਾ ਉੱਤਰੀ ਤੋਂ ਮਲਕੀਤ ਸਿੰਘ ਅਤੇ ਲੁਧਿਆਣਾ ਦੱਖਣੀ ਤੋਂ ਸਤਨਾਮ ਸਿੰਘ ਦਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਆਪ ਦਾ ਬੀਸੀ ਵਿੰਗ ਸੰਗਠਨ ਦਾ ਅਹਿਮ ਹਿੱਸਾ ਹੈ ਅਤੇ ਨਵ-ਨਿਯੁਕਤ ਕੋਆਰਡੀਨੇਟਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕੰਮਾਂ ਨੂੰ ਹਰੇਕ ਵਰਗ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਨ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕਰਨਾ ਸਮੇਂ ਦੀ ਲੋੜ ਹੈ। ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਸਿੰਘ ਨੇ ਵੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਅਹੁਦੇਦਾਰ ਮਿਲਜੁਲ ਕੇ ਕੰਮ ਕਰਨ ਤਾਂ ਹੀ ਸੰਗਠਨ ਹੋਰ ਮਜ਼ਬੂਤ ਬਣੇਗਾ। ਅੰਤ ਵਿੱਚ ਸਭਨਾਂ ਨੇ ਇਕਜੁੱਟ ਹੋ ਕੇ ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਦੀ ਭਲਾਈ ਲਈ ਨਿਰੰਤਰ ਕੰਮ ਕਰਨ ਦਾ ਸੰਕਲਪ ਲਿਆ।