ਪੱਤਰ ਪ੍ਰਰੇਰਕ, ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਬਲਵੀਰ ਮਾਧੋਪੁਰੀ ਨੂੰ ਅਤੇ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਕੇਵਲ ਧਾਲੀਵਾਲ ਨੂੰ ਪਹਿਲੀ ਮਾਰਚ 2020 ਨੂੰ ਸਵੇਰੇ 10 ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਭੇਟ ਕੀਤੇ ਜਾਣਗੇ। ਪ੍ਰਧਾਨ ਪ੍ਰਰੋ. ਰਵਿੰਦਰ ਸਿੰਘ ਭੱਠਲ ਨੇ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਅਕਾਦਮੀ ਵੱਲੋਂ ਲੇਖਕਾਂ ਨੂੰ ਦਿੱਤੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਵਿਚ 21-21 ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਸ਼ਾਮਲ ਹੈ।