- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਐੱਸਬੀਐੱਸ ਨਗਰ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਅੱਜ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਏਆਈਸੀਸੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੀਵਾਨ ਤੇ ਸਤਵੀਰ ਨੇ ਪਾਇਲਟ ਨਾਲ ਵਿਸਥਾਰ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਨਾਲ ਸਬੰਧਤ ਕਈ ਅਹਿਮ ਤੇ ਭਖਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਨੂੰ ਬੇਹੱਦ ਸਫ਼ਲ ਕਰਾਰ ਦਿੰਦਿਆਂ ਦੀਵਾਨ ਤੇ ਸਤਵੀਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਨੂੰ ਅੱਗੇ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਨੇ ਪਾਇਲਟ ਨੂੰ ਸੂਬੇ ਵਿੱਚ ਬਣੇ ‘ਅਰਾਜਕਤਾ’ ਵਾਲੇ ਹਾਲਾਤ ਤੋਂ ਵੀ ਜਾਣੂ ਕਰਵਾਇਆ ਤੇ ਇਸ ਲਈ ਮੌਜੂਦਾ ‘ਆਪ’ ਸਰਕਾਰ ਦੇ ‘ਕੁਸ਼ਾਸਨ’ ਨੂੰ ਜ਼ਿੰਮੇਵਾਰ ਦੱਸਦਿਆਂ, ਕਿਹਾ ਕਿ ਕਾਂਗਰਸ ਲਈ ਇਕ ਭਰੋਸੇਯੋਗ ਬਦਲ ਵਜੋਂ ਆਪਣੀ ਭੂਮਿਕਾ ਹੋਰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਲੋਕ ਭਗਵੰਤ ਮਾਨ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਇਹ ਗੱਲ ਸਪੱਸ਼ਟ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਲਈ ਤਿਆਰ ਹੈ। ਸਚਿਨ ਪਾਇਲਟ ਨੇ ਉਨ੍ਹਾਂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਸੱਤਾਧਾਰੀ ਧਿਰ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।