ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ: ਡੀਮਾਰਟ ਨੇੜੇ 20 ਸਾਲਾ ਹਰਸ਼ ਨੂੰ ਦਰੜਿਆ, ਇਲਾਜ ਦੌਰਾਨ ਤੋੜਿਆ ਦਮ
ਡੀਮਾਰਟ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਮੋਟਰਸਾਈਕਲ ਸਵਾਰ 20 ਵਰ੍ਹਿਆਂ ਦੇ ਨੌਜਵਾਨ ਦੀ ਮੌਤ ਹੋ ਗਈ। ਰਾਹਗੀਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਵੈਗਨਾਰ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹੈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮ੍ਰਿਤਕ ਹਰਸ਼ ਦੇ ਭਰਾ ਰਜਤ ਸਿੰਘ ਦੀ ਸ਼ਿਕਾਇਤ ਤੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
Publish Date: Tue, 24 Feb 2026 12:27 PM (IST)
Updated Date: Tue, 24 Feb 2026 01:06 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ । ਡੀਮਾਰਟ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਮੋਟਰਸਾਈਕਲ ਸਵਾਰ 20 ਵਰ੍ਹਿਆਂ ਦੇ ਨੌਜਵਾਨ ਦੀ ਮੌਤ ਹੋ ਗਈ। ਰਾਹਗੀਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਵੈਗਨਾਰ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹੈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮ੍ਰਿਤਕ ਹਰਸ਼ ਦੇ ਭਰਾ ਰਜਤ ਸਿੰਘ ਦੀ ਸ਼ਿਕਾਇਤ ਤੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਰਜਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਸਦਾ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਦੁਰਾਹਾ ਵੱਲ ਜਾ ਰਿਹਾ ਸੀ। ਉਹ ਜਿਵੇਂ ਹੀ ਨਹਿਰ ਤੋਂ ਹੁੰਦਾ ਹੋਇਆ ਡੀਮਾਰਟ ਦੇ ਲਾਗੇ ਪਹੁੰਚਿਆ ਤਾਂ ਇੱਕ ਵਿਅਕਤੀ ਵੈਗਨਾਰ ਕਾਰ ਨੂੰ ਬੜੀ ਹੀ ਲਾਪਰਵਾਹੀ ਨਾਲ ਚਲਾ ਰਿਹਾ ਸੀ। ਕਾਰ ਚਾਲਕ ਨੇ ਲਾਪਰਵਾਹੀ ਦੇ ਚਲਦਿਆਂ ਉਸਦੇ ਭਰਾ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਹਰਸ਼ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ ਜਿਸ ਨੂੰ ਇਲਾਜ ਲਈ ਸਿੱਧੂ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਹਰਸ਼ ਨੇ ਦਮ ਤੋੜ ਦਿੱਤਾ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਰਿਆਣਾ ਨੰਬਰ ਦੀ ਕਾਰ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।