ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ- ਨਿਰਵਾਣ ਦਿਵਸ ਕੱਲ੍ਹ
ਡਾ. ਭੀਮ ਰਾਓ ਅੰਬੇਦਕਰ ਦਾ ਪ੍ਰੀ- ਨਿਰਵਾਣ ਦਿਵਸ 7 ਨੂੰ
Publish Date: Fri, 05 Dec 2025 06:31 PM (IST)
Updated Date: Fri, 05 Dec 2025 06:33 PM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ ਪ੍ਰੀ- ਨਿਰਵਾਣ ਦਿਵਸ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਡਾਕਟਰ ਬੀਆਰ ਅੰਬੇਡਕਰ ਭਵਨ ਮੰਡੀ ਮੁੱਲਾਂਪੁਰ ਵਿਖੇ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਦਿਆਲ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਵਿਸ਼ੇਸ਼ ਮਹਿਮਾਨ ਡਾ. ਕੇਐੱਨਐੱਸ ਕੰਗ ਹਲਕਾ ਦਾਖਾ ਇੰਚਾਰਜ ਆਮ ਆਦਮੀ ਪਾਰਟੀ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਵਿਸਾਖਾ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਡਾਕਟਰ ਬੀਆਰ ਅੰਬੇਡਕਰ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਮਿਸ਼ਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਸਮਾਗਮ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਤੇ ਸਟੇਸ਼ਨਰੀ ਵੀ ਵੰਡੀ ਜਾਵੇਗੀ।