ਪੱਤਰ ਪ੍ਰਰੇਰਕ, ਮਲੌਦ : ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰਰੀਤ ਸਿੰਘ ਬੀਜਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਤੇ 12 ਦਸੰਬਰ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਇਲ ਫੇਰੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸਰਕਲ ਦਿਹਾਤੀ ਦੇ ਪ੍ਰਧਾਨ ਪਿ੍ਰਤਪਾਲ ਸਿੰਘ ਝੱਮਟ ਦੀ ਦੇਖ ਰੇਖ ਹੇਠ ਪਿੰਡ ਝੱਮਟ ਸਮੇਤ ਸਰਕਲ ਦਿਹਾਤੀ ਦੇ ਸਾਰੇ ਪਿੰਡਾਂ 'ਚ ਵਿਚਾਰਾਂ ਕੀਤੀਆਂ ਗਈਆਂ, ਜਿਸ 'ਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਉਮੀਦਵਾਰ ਡਾ. ਜਸਪ੍ਰਰੀਤ ਸਿੰਘ ਬੀਜਾ, ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਮੁੱਖ ਬੁਲਾਰਾ ਜਗਦੀਪ ਸਿੰਘ ਲਹਿਲ ਉੱਚੇਚੇ ਤੌਰ 'ਤੇ ਸ਼ਾਮਲ ਹੋਏ।

ਪਿੰਡ ਝੱਮਟ ਵਿਖੇ ਉਕਤ ਆਗੂਆਂ ਨੇ ਕਿਹਾ ਕਾਂਗਰਸ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਅੰਤ 'ਚ ਲੋਕਾਂ ਦਾ ਧਿਆਨ ਭਟਕਾਉਣ ਲਈ ਸਾਰਾ ਦੋਸ਼ ਕੈਪਟਨ ਸਿਰ ਮੜ ਕੇ ਮੁੱਖ ਮੰਤਰੀ ਦਾ ਚਿਹਰਾ ਬਦਲਿਆ ਹੈ, ਜੋ ਇਸ ਵਾਰ ਵਾਅਦਿਆਂ ਦੀ ਬਜਾਏ ਐਲਾਨਾਂ ਦਾ ਸਹਾਰਾ ਲੈ ਰਿਹਾ ਹੈ ਜਦਕਿ ਲੋਕਾਂ ਤਕ ਅਜੇ ਤਕ ਕੋਈ ਵੀ ਸਹੂਲਤ ਨਹੀਂ ਪੁੱਜੀ।

ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਗਰੀਬ ਵਰਗ ਦੀ ਭਲਾਈ ਲਈ ਸਕੀਮਾਂ ਲਿਆਉਣ ਦੇ ਨਾਲ ਨਾਲ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ ਤੇ ਹੁਣ ਵੀ ਗਠਜੋੜ ਸਰਕਾਰ ਬਣਦੇ ਹੀ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਮੁੜ ਹਨੇਰੀ ਲਿਆਂਦੀ ਜਾਵੇਗੀ। ਇਸ ਮੌਕੇ ਸਰਪੰਚ ਹਰਪਾਲ ਸਿੰਘ, ਪੰਚ ਬਲਜੀਤ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਗੁਰਵਿੰਦਰ ਸਿੰਘ, ਪੰਚ ਦਲਜੀਤ ਸਿੰਘ, ਮਹਿੰਦਰ ਸਿੰਘ ਮਿੰਦੀ, ਠੇਕੇਦਾਰ ਭੁਪਿੰਦਰ ਸਿੰਘ, ਗੁਰਜੀਤ ਸਿੰਘ, ਪ੍ਰਵੀਨ ਸਿੰਘ, ਐਸ.ਡੀ.ਓ. ਭੁਪਿੰਦਰ ਸਿੰਘ, ਸਵਰਨ ਸਿੰਘ, ਠੇਕੇਦਾਰ ਪਰਮਜੀਤ ਸਿੰਘ, ਠੇਕੇਦਾਰ ਅਮਰਜੀਤ ਸਿੰਘ, ਜੱਥੇ. ਮਹਿੰਦਰ ਸਿੰਘ, ਜਗਦੇਵ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।