ਡਾ. ਉਮੈਦਪੁਰ ਨੂੰ ਸਦਮਾ, ਤਾਏ ਦਾ ਦੇਹਾਂਤ
ਡਾ. ਗੁਰਦੀਪ ਸਿੰਘ ਉਮੈਦਪੁਰ ਨੂੰ ਸਦਮਾ, ਤਾਏ ਦਾ ਦੇਹਾਂਤ
Publish Date: Wed, 18 Mar 2026 09:46 PM (IST)
Updated Date: Thu, 19 Mar 2026 04:13 AM (IST)
ਫੋਟੋ- 36 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸੀਐੱਚਸੀ ਸਾਹਨੇਵਾਲ ਵਿੱਚ ਸੇਵਾ ਨਿਭਾ ਰਹੇ ਮੈਡੀਕਲ ਅਫ਼ਸਰ ਡਾ. ਗੁਰਦੀਪ ਸਿੰਘ ਉਮੈਦਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਤਾਇਆ ਅਵਤਾਰ ਸਿੰਘ ਉਰਫ ਮੋਹਨ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਮੋਹਨ ਸਿੰਘ 70 ਸਾਲਾਂ ਦੇ ਸਨ। ਸਵਗਵਾਸੀ ਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਭਰਾ ਜਗਤਾਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ ਵੱਲੋਂ ਪਿੰਡ ਉਮੈਦਪੁਰ ਦੀ ਸ਼ਮਸ਼ਾਨ ਘਾਟ ਵਿੱਚ ਸਮਾਜਕ ਰੀਤੀ ਰਿਵਾਜਾਂ ਅਨੁਸਾਰ ਅਗਨੀ ਭੇਟ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪ੍ਰਧਾਨ ਰਾਜਦੀਪ ਭਾਟੀਆ, ਕੈਪਟਨ ਸੁਖਜੀਤ ਸਿੰਘ ਹਰਾ, ਸੀਨੀਅਰ ਮੈਡੀਕਲ ਅਫ਼ਸਰ ਡਾ ਰਮੇਸ਼ ਕੁਮਾਰ, ਜਸਵੀਰ ਸਿੰਘ ਬੀਈਈ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਲੱਕੀ ਸੰਧੂ, ਚੇਅਰਮੈਨ ਹੇਮਰਾਜ ਰਾਜੀ, ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਸੀਐੱਚਸੀ ਸਾਹਨੇਵਾਲ ਦੇ ਸਮੂਹ ਸਟਾਫ਼ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।